Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ‘ਚ 10 ਦਿਨਾਂ ਅੰਦਰ ₹20 ਮਹਿੰਗੀ ਹੋਈ ਖੰਡ

ਪੰਜਾਬ ‘ਚ 10 ਦਿਨਾਂ ਅੰਦਰ ₹20 ਮਹਿੰਗੀ ਹੋਈ ਖੰਡ

ਪੰਜਾਬ ਵਿੱਚ ਆਉਣ ਵਾਲੇ ਤਿਉਹਾਰੀ ਸੀਜ਼ਨ ਤੋਂ ਐਨ ਪਹਿਲਾਂ ਖੰਡ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀ ਜੇਬ ‘ਤੇ ਮਹਿੰਗਾਈ ਦਾ ਵੱਡਾ ਬੋਝ ਪਾ ਦਿੱਤਾ ਹੈ। ਮਹਿਜ਼ ਪਿਛਲੇ 10 ਦਿਨਾਂ ਦੇ ਅੰਦਰ ਖੰਡ ਦੇ ਭਾਅ ਵਿੱਚ ਪ੍ਰਤੀ ਕਿੱਲੋ 20 ਰੁਪਏ ਤੱਕ ਦਾ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਜਲੰਧਰ ਵਿੱਚ ਖੰਡ ਦੀ ਕੀਮਤ 45 ਰੁਪਏ ਪ੍ਰਤੀ ਕਿੱਲੋ ਤੋਂ ਸਿੱਧੀ 65 ਰੁਪਏ ਤੱਕ ਪਹੁੰਚ ਗਈ ਹੈ, ਜਦਕਿ ਲੁਧਿਆਣਾ, ਮੋਹਾਲੀ ਸਮੇਤ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਪ੍ਰਤੀ ਕਿੱਲੋ 15 ਰੁਪਏ ਤੱਕ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਏਸ਼ੀਆ ਦੀਆਂ ਪ੍ਰਮੁੱਖ ਕਰਿਆਨਾ ਮੰਡੀਆਂ ਵਿੱਚੋਂ ਇੱਕ ਮੰਨੀ ਜਾਂਦੀ ਜਲੰਧਰ ਦੀ ਫੈਂਟਨਗੰਜ ਮੰਡੀ ਦੇ ਖੰਡ ਥੋਕ ਕਾਰੋਬਾਰੀ ਗੋਪਾਲ ਅਨੁਸਾਰ ਕੇਂਦਰ ਸਰਕਾਰ ਵੱਲੋਂ ਸਟਾਕ ਦੀ ਹੱਦ ਤੈਅ ਕਰ ਦਿੱਤੀ ਗਈ ਹੈ। ਤਿਉਹਾਰਾਂ ਦਾ ਸੀਜ਼ਨ ਨੇੜੇ ਹੋਣ ਕਰਕੇ ਬਾਜ਼ਾਰ ਵਿੱਚ ਮੰਗ ਬਹੁਤ ਜ਼ਿਆਦਾ ਹੈ, ਪਰ ਉਸ ਮੁਕਾਬਲੇ ਸਪਲਾਈ ਬੇਹੱਦ ਘੱਟ ਰਹਿ ਗਈ ਹੈ, ਜਿਸ ਕਾਰਨ ਭਾਅ ਤੇਜ਼ੀ ਨਾਲ ਵਧ ਰਹੇ ਹਨ।

ਇਸ ਤੋਂ ਇਲਾਵਾ ਰਿਪੋਰਟਾਂ ਮੁਤਾਬਕ ਖੰਡ ਮਿੱਲਾਂ ਵੱਲੋਂ ਗੰਨੇ ਦੀ ਵਰਤੋਂ ਖੰਡ ਦੀ ਥਾਂ ਈਥਾਨੌਲ ਬਣਾਉਣ ਲਈ ਜ਼ਿਆਦਾ ਕੀਤੀ ਜਾ ਰਹੀ ਹੈ। ਜਿਹੜੀਆਂ ਸ਼ੂਗਰ ਮਿੱਲਾਂ ਪਹਿਲਾਂ ਗੰਨੇ ਦੀ ਕੁੱਲ ਸਪਲਾਈ ਦਾ ਪੂਰਾ ਹਿੱਸਾ ਖੰਡ ਬਣਾਉਣ ਵਿੱਚ ਵਰਤਦੀਆਂ ਸਨ, ਉਹ ਹੁਣ ਲਗਭਗ 50 ਫ਼ੀਸਦੀ ਹਿੱਸਾ ਈਥਾਨੌਲ ਤਿਆਰ ਕਰਨ ਲਈ ਵਰਤ ਰਹੀਆਂ ਹਨ। ਖੰਡ ਦੇ ਵਧਦੇ ਰੇਟਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਪਾਰਾ ਵੀ ਚੜ੍ਹ ਗਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਪੋਸਟ ਸਾਂਝੀ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਗੰਨੇ ਤੋਂ ਈਥਾਨੌਲ ਬਣਾਉਣ ‘ਤੇ ਬੇਲੋੜਾ ਜ਼ੋਰ ਦੇਣ ਕਾਰਨ ਦੇਸ਼ ਵਿੱਚ ਖੰਡ ਦਾ ਉਤਪਾਦਨ ਘਟਿਆ ਹੈ ਅਤੇ ਖੰਡ ਮਹਿੰਗੀ ਹੋ ਗਈ ਹੈ।