Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਕਮਿਸ਼ਨਰ ਨੂੰ ਇਸ਼ਾਂਤ ਸ਼ਰਮਾ ਨੇ ਦਿੱਤਾ ਮੰਗ ਪੱਤਰ, ਡਾ. ਧਰਮਵੀਰ ਗਾਂਧੀ ਦੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੀ ਜਾਂਚ ਦੀ ਮੰਗ

ਕਮਿਸ਼ਨਰ ਨੂੰ ਇਸ਼ਾਂਤ ਸ਼ਰਮਾ ਨੇ ਦਿੱਤਾ ਮੰਗ ਪੱਤਰ, ਡਾ. ਧਰਮਵੀਰ ਗਾਂਧੀ ਦੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੀ ਜਾਂਚ ਦੀ ਮੰਗ

ਜਲੰਧਰ, (ਸੰਜੇ ਸ਼ਰਮਾ)-ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ’ਤੇ ਹਿੰਦੂ ਧਰਮ, ਧਾਰਮਿਕ ਯਾਤਰਾਵਾਂ ਅਤੇ ਭਗਵਾਨ ਸ਼ਿਵ ਤੇ ਭਗਵਾਨ ਸ਼੍ਰੀ ਰਾਮ ਨਾਲ ਸਬੰਧਤ ਕਥਿਤ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਇਸ਼ਾਂਤ ਸ਼ਰਮਾ, ਰਾਸ਼ਟਰੀ ਪ੍ਰਧਾਨ ਯੂਵਾ ਮੋਰਚਾ, ਸ਼ਿਵ ਸੈਨਾ ਹਿੰਦ ਵੱਲੋਂ ਜਲੰਧਰ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਮੰਗ ਪੱਤਰ ਵਿੱਚ ਦੋਸ਼ ਲਗਾਇਆ ਗਿਆ ਕਿ ਕਾਂਗਰਸ ਦੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ਫੇਸਬੁੱਕ ’ਤੇ ਹਿੰਦੂ ਧਰਮ ਅਤੇ ਧਾਰਮਿਕ ਆਸਥਾਵਾਂ ਨਾਲ ਸਬੰਧਤ ਕੁਝ ਅਜਿਹੀਆਂ ਟਿੱਪਣੀਆਂ/ਪੋਸਟਾਂ ਕੀਤੀਆਂ ਗਈਆਂ ਹਨ, ਜੋ ਇਤਰਾਜ਼ਯੋਗ ਹਨ। ਇਸ਼ਾਂਤ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਟਿੱਪਣੀਆਂ ਨਾਲ ਹਿੰਦੂ ਅਤੇ ਸਨਾਤਨ ਧਰਮ ਵਿੱਚ ਆਸਥਾ ਰੱਖਣ ਵਾਲੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਜਾਂਚ ਦੌਰਾਨ ਕੋਈ ਕਾਨੂੰਨੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਮੰਗ ਪੱਤਰ ਦੇ ਨਾਲ ਸੰਬੰਧਿਤ ਫੇਸਬੁੱਕ ਪੋਸਟਾਂ ਅਤੇ ਟਿੱਪਣੀਆਂ ਦੇ ਸਕਰੀਨਸ਼ਾਟ ਵੀ ਨੱਥੀ ਕੀਤੇ ਗਏ ਹਨ।