Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਜ਼ਿਲ੍ਹਾ ਪ੍ਰਸ਼ਾਸਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ

ਜ਼ਿਲ੍ਹਾ ਪ੍ਰਸ਼ਾਸਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ

ਜਲੰਧਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਦੇ ਨਾਲ

ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਹੱਲ ਕਰਕੇ ਉਹਨਾਂ ਨੂੰ ਰਾਹਤ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਪਾਰਦਰਸ਼ੀ ਢੰਗ ਨਾਲ ਹੱਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਪਾਰੀ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।