Business Khas

Latest news
US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ ਸੁਭਾਨਾ ਪਿੰਡ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਸਬੰਧੀ ਡੂੰਘਾਈ ਨਾਲ ਜਾਂਚ ਮਨਾਇਆ ਵਿਸ਼ਵ ਐਂਟਰਪ੍ਰੇਨਿਓਰਜ਼ ਦਿਵਸ ਅੰਮ੍ਰਿਤਪਾਲ ਪੰਜਾਬ ਦਾ ਵਾਰਿਸ ਨਹੀਂ, ਵਾਇਰਸ ਹੈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਤੀਜੀ ਕਿਸ਼ਤ 28 ਨੂੰ ਹੋਵੇਗੀ ਜਾਰੀ ਜ਼ਿਲ੍ਹਾ ਪ੍ਰਸ਼ਾਸਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਕਮਿਸ਼ਨਰ ਨੂੰ ਇਸ਼ਾਂਤ ਸ਼ਰਮਾ ਨੇ ਦਿੱਤਾ ਮੰਗ ਪੱਤਰ, ਡਾ. ਧਰਮਵੀਰ ਗਾਂਧੀ ਦੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੀ ਜਾਂਚ ਦੀ... 27 ਅਗਸਤ ਦੇ ਮਹਾ-ਬੰਦ ’ਤੇ ਬਾਜ਼ਾਰ ਨਹੀਂ ਹੋਣਗੇ ਬੰਦ , ਜਾਣੋ ਹੋਰ ਕਿੱਥੇ ਹੋਵੇਗੀ ਰਾਹਤ
You are currently viewing ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

‘ਵੰਦੇ ਮਾਤਰਮ’ ਦਾ ਮੁੱਦਾ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ। ਪੰਥਕ ਜਥੇਬੰਦੀਆਂ ਤੇ ਸਿੰਘ ਸਾਹਿਬਾਨਾਂ ਦੀ ਅਗਵਾਈ ਹੇਠ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਅਹਿਮ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਦੌਰਾਨ ਆਗੂਆਂ ਨੇ ਭਾਰਤ ਸਰਕਾਰ ਵੱਲੋਂ ‘ਵੰਦੇ ਮਾਤਰਮ’ ਨੂੰ ਸਕੂਲਾਂ, ਕਾਲਜਾਂ ਤੇ ਵਿਦਿਅਕ ਅਦਾਰਿਆਂ ਵਿੱਚ ਲਾਜ਼ਮੀ (ਮੈਂਡੇਟਰੀ) ਕਰਨ ਦੇ ਫ਼ੈਸਲੇ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।
ਆਗੂਆਂ ਨੇ ਸਪੱਸ਼ਟ ਕੀਤਾ ਕਿ ਸਿੱਖ ਪੰਥ ਦੀ ਆਪਣੀ ਵਿਲੱਖਣ ਰਹਿਤ ਮਰਿਆਦਾ ਤੇ ਸਿਧਾਂਤ ਹਨ, ਜੋ ਸਾਨੂੰ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰੂ ਸਾਹਿਬਾਨਾਂ ਦੀ ਬਾਣੀ ਨਾਲ ਜੋੜਦੇ ਹਨ। ਸਿੱਖ ਧਰਮ ‘ਚ ਕੇਵਲ ਇੱਕ ਅਕਾਲ ਪੁਰਖ (ਨਿਰੰਕਾਰ) ਦੀ ਪੂਜਾ ਦਾ ਉਪਦੇਸ਼ ਹੈ ਤੇ ਕਿਸੇ ਵੀ ਦੇਵੀ-ਦੇਵਤੇ ਜਾਂ ਭੂਮੀ ਨੂੰ ਮਾਂ ਦਾ ਦਰਜਾ ਦੇ ਕੇ ਪੂਜਣ ਦੀ ਮਨਾਹੀ ਹੈ। ਸਰਕਾਰ ਵੱਲੋਂ ਇਸ ਗੀਤ ਦੀ ਲਾਜ਼ਮੀਅਤ ਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਲਈ ਤਿੰਨ ਸਾਲ ਦੀ ਕੈਦ ਤੇ ਜੁਰਮਾਨੇ ਦੀ ਵਿਵਸਥਾ ਸਿੱਖ ਸਿਧਾਂਤਾਂ ‘ਤੇ ਸਿੱਧਾ ਹਮਲਾ ਹੈ।
ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਇਸ ਗੰਭੀਰ ਮਸਲੇ ਦਾ ਨੋਟਿਸ ਲੈਣ ਤੇ ਸਮੁੱਚੀ ਸਿੱਖ ਕੌਮ ਨੂੰ ਇੱਕ ਪਲੇਟਫਾਰਮ ਤੇ ਲਿਆ ਕੇ ਇਸ ਦਾ ਵਿਰੋਧ ਕਰਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕੀਤਾ ਸੀ ਤੇ ਅੱਜ ਵੀ ਸਾਨੂੰ ਆਪਣੇ ਮੌਲਿਕ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਉਸੇ ਤਰ੍ਹਾਂ ਦ੍ਰਿੜ੍ਹਤਾ ਨਾਲ ਖੜ੍ਹਨ ਦੀ ਲੋੜ ਹੈ।