Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ

ਕਾਂਗਸਰ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਸੰਭਾਵਿਤ ਪੰਜਾਬ ਦੌਰੇ ਨੂੰ ਲੈ ਕੇ ਬਣਿਆ ਭੰਬਲਭੂਸਾ ਆਖ਼ਰਕਾਰ ਖ਼ਤਮ ਹੋ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਥਿਤੀ ਸਪੱਸ਼ਟ ਕਰਦਿਆਂ ਐਲਾਨ ਕੀਤਾ ਹੈ ਕਿ ਰਾਹੁਲ ਗਾਂਧੀ ਬਹੁਤ ਜਲਦ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਦੀ ਕੇਂਦਰੀ ਟੀਮ ਵੱਲੋਂ ਇਸ ਦੌਰੇ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।

ਰਾਜਾ ਵੜਿੰਗ ਨੇ ਜਾਣਕਾਰੀ ਦਿੱਤੀ ਕਿ ਇਸ ਸਮੇਂ ਰਾਹੁਲ ਗਾਂਧੀ ਦੀ ਸੁਰੱਖਿਆ ਟੀਮ ਦੌਰੇ ਦੀਆਂ ਤਰੀਕਾਂ ਅਤੇ ਰੂਟ ਦਾ ਬਾਰੀਕੀ ਨਾਲ ਵਿਸ਼ਲੇਸ਼ਣ ਕਰ ਰਹੀ ਹੈ। ਜਿਵੇਂ ਹੀ ਸੁਰੱਖਿਆ ਏਜੰਸੀਆਂ ਵੱਲੋਂ ਆਪਣੀ ਯੋਜਨਾਬੰਦੀ ਮੁਕੰਮਲ ਕਰ ਲਈ ਜਾਵੇਗੀ, ਪੰਜਾਬ ਦੌਰੇ ਦਾ ਪੂਰਾ ਅਧਿਕਾਰਤ ਪ੍ਰੋਗਰਾਮ ਜਨਤਕ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕਾਂਗਰਸ ਦਾ ਇੱਕ ਧੜਾ ਰਾਹੁਲ ਗਾਂਧੀ ਦੀ ਪੰਜਾਬ ਵਿੱਚ ਪ੍ਰਸਤਾਵਿਤ ‘ਬੱਸ ਯਾਤਰਾ’ ਨੂੰ ਫ਼ਿਲਹਾਲ ਟਾਲਣ ਦੀ ਵਕਾਲਤ ਕਰ ਰਿਹਾ ਸੀ, ਪ੍ਰੰਤੂ ਰਾਜਾ ਵੜਿੰਗ ਦੇ ਤਾਜ਼ਾ ਬਿਆਨ ਨੇ ਇਨ੍ਹਾਂ ਸਾਰੀਆਂ ਅਟਕਲਾਂ ‘ਤੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ।