Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ 

ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ 

ਫਗਵਾੜਾ,  ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ ਸਮਾਜ ਦੇ ਸਭ ਤੋਂ ਪਵਿੱਤਰ, ਪ੍ਰੇਰਨਾ ਦਾਇਕ ਅਤੇ ਡੂੰਘੇ ਰਿਸ਼ਤਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਸਾਂਝ ਜਮਾਤ ਦੇ ਕਮਰੇ ਜਾਂ ਕਿਤਾਬੀ ਸਿਲੇਬਸ ਸੀਮਤ ਨਹੀਂ ਹੁੰਦੀ । ਸਗੋਂ ਇਹ ਜੀਵਨ ਸਹੀ ਦਿਸ਼ਾ ਦੇਣ ਵਿਦਿਆਰਥੀਆਂ ਦੇ ਵਿਅਕਤੀਗਤ ਨੂੰ ਤਰਾਸ਼ਣ ਅਤੇ ਚੰਗੇ ਇਨਸਾਨ ਬਣਨ ਦੀ ਨੀਂਹ ਰੱਖਦੀ ਹੈ। ਭਾਰਤੀ ਸੱਭਿਆਚਾਰ ਵਿੱਚ ਗੁਰੂ ਨੂੰ ਸਭ ਤੋਂ ਉੱਚਾ ਸਥਾਨ ਦਿੱਤਾ ਗਿਆ ਹੈ। ਕਿਉਂ ਕਿ ਅਧਿਆਪਕ ਵਿਦਿਆਰਥੀਆਂ ਨੂੰ ਅਗਿਆਨਤਾ ਦੇ ਹਨੇਰੇ ਤੋਂ ਦੂਰ ਕਰਕੇ ਉਨ੍ਹਾਂ ਨੂੰ ਗਿਆਨ ਦਾ ਦੀਵਾ ਜਗਾਉਂਦਾ ਹੈ।

ਇਹ ਸੁਚੱਜਾ ਅਧਿਆਪਕ ਆਪਣੇ ਵਿਦਿਆਰਥੀਆਂ ਲਈ ਮਾਰਗਦਰਸ਼ਕ ਸਰਪ੍ਰਸਤ ਅਤੇ ਚੰਗੇ ਦੋਸਤ ਦੀ ਭੂਮਿਕਾ ਨਿਭਾਉਂਦਾ ਹੈ। ਉਹ ਬੱਚੇ ਦੀ ਵਿਲੱਖਣ ਪ੍ਰਤਿਭਾ ਅਤੇ ਕਮਜ਼ੋਰੀਆਂ ਨੂੰ ਪਛਾਣ ਕੇ ਉਸ ਅੱਗੇ ਵੱਧਣ ਦਾ ਹੌਸਲਾ ਦਿੰਦਾ ਹੈ। ਜਦੋਂ ਵਿਦਿਆਰਥੀ ਅਸਫ਼ਲਤਾਵਾਂ ਜਾਂ ਮੁਸ਼ਕਿਲਾ ਕਾਰਨ ਨਿਰਾਸ਼ ਹੁੰਦਾ ਹੈ। ਅਧਿਆਪਕ ਵੱਲੋਂ ਦਿੱਤੀ ਹੱਲਾਸ਼ੇਰੀ ਸੰਘਰਸ਼ ਕਰਨ ਦੀ ਤਾਕਤ ਬਖਸ਼ਦੀ ਹੈ। ਅਧਿਆਪਕ ਕੇਵਲ ਅਕਾਦਮਿਕ ਗਿਆਨ ਹੀ ਨਹੀਂ ਵੰਡਦਾ ਸਗੋਂ ਵਿਦਿਆਰਥੀਆਂ ਵਿਚ ਇਮਾਨਦਾਰੀ ਅਨੁਸ਼ਾਸਨ ਸਹਿਣਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਨੈਤਿਕ ਮੁੱਲ ਵੀ ਪੈਦਾ ਕਰਦਾ ਹੈ।

ਦੂਸਰੇ ਪਾਸੇ ਵਿਦਿਆਰਥੀਆਂ ਦਾ ਫਰਜ਼ ਬਣਦਾ ਹੈ। ਕਿ ਉਹ ਵੀ ਆਪਣੇ ਅਧਿਆਪਕਾ ਪ੍ਰਤੀ ਡੂੰਘਾ ਸਤਿਕਾਰ ਸ਼ਰਧਾ ਅਤੇ ਭਰੋਸਾ ਰੱਖਣ। ਜਿਸ ਤਰ੍ਹਾਂ ਘੁਮਿਆਰ ਦੇ ਹੱਥ ਵਿੱਚ ਜਾ ਮਿੱਟੀ ਢਾਲ ਕੇ ਸੁੰਦਰ ਭਾਂਡਾ ਬਣਦੀ ਹੈ। ਉਸੇ ਤਰ੍ਹਾਂ ਵਿਦਿਆਰਥੀਆਂ ਨੂੰ ਵੀ ਅਧਿਆਪਕ ਦੀ ਸਿੱਖਿਆ ਅਤੇ ਅਨੁਸ਼ਾਸਨ ਨੂੰ ਸਵੀਕਾਰ ਕਰਨਾ ਪੈਂਦਾ ਹੈ। ਅਧਿਆਪਕ ਦੀਆਂ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਮਲੀ ਜਾਮਾ ਅਪਣਾਉਣਾ ਵੀ ਸਭ ਤੋਂ ਵੱਡਾ ਮਾਨ ਸਨਮਾਨ ਹੁੰਦਾ ਹੈ।

ਅਜੋਕੇ ਡਿਜੀਟਲ ਯੁੱਗ ਵਿਚ ਇਸ ਰਿਸ਼ਤੇ ਦਾ ਸਰੂਪ ਕਾਫੀ ਦੋਸਤਾਨਾ ਅਤੇ ਸਹਿਯੋਗੀ ਹੋ ਗਿਆ ਹੈ। ਜਿੱਥੇ ਖੁੱਲ੍ਹੀ ਵਿਚਾਰ ਚਰਚਾ ਨੂੰ ਪਹਿਲ ਮਿਲਦੀ ਹੈ। ਇਸ ਦੋਸਤੀ ਦੇ ਬਾਵਜੂਦ ਆਪਸੀ ਸਤਿਕਾਰ ਅਤੇ ਮਰਿਆਦਾ ਦੀ ਹੱਦ ਕਾਇਮ ਰਹਿਣੀ ਚਾਹੀਦੀ ਹੈ। ਜਦ ਅਧਿਆਪਕ ਦੀ ਸੁਹਿਰਦ ਮਿਹਨਤ ਅਤੇ ਵਿਦਿਆਰਥੀ ਦੀ ਮਿਹਨਤ ਵਿਦਿਆਰਥੀਆਂ ਦੀ ਸੱਚੀ ਲਗਨ ਆਪਸ ਵਿੱਚ ਮਿਲਦੀ ਹੈ। ਇਸ ਨਾਲ ਉਸਦੇ ਸ਼ਾਨਦਾਰ ਭਵਿੱਖ ਦਾ ਨਿਰਮਾਣ ਹੁੰਦਾ ਹੈ। ਸਮੁੱਚਾ ਸਮਾਜ ਅਤੇ ਦੇਸ਼ ਉੱਨਤੀ ਦੀ ਰਾਹ ਤੇ ਤੁਰ ਪੈਂਦਾ ਹੈ।