ਜਲੰਧਰ, ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਾਰਿਆਣਾ ਵਿਖੇ ਚੱਲ ਰਹੇ ਬਾਇਓ-ਮਾਈਨਿੰਗ ਪ੍ਰੋਜੈਕਟ ਦੀ ਪ੍ਰਗਤੀ ’ਤੇ ਨਗਰ ਨਿਗਮ ਜਲੰਧਰ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਤਹਿਤ ਪ੍ਰੋਜੈਕਟ ਦੀ ਸਥਿਤੀ ਦਾ ਮੌਕੇ ’ਤੇ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਤੇ ਸਬੰਧਤ ਏਜੰਸੀ ਨੂੰ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਮੌਕੇ ’ਤੇ ਪ੍ਰੋਜੈਕਟ ਦੀ ਪ੍ਰਗਤੀ, ਕੂੜੇ ਦੇ ਨਿਪਟਾਰੇ ਅਤੇ ਬਾਇਓ-ਮਾਈਨਿੰਗ ਦੀ ਪ੍ਰਕਿਰਿਆ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟ ਨੂੰ ਮੁਕੰਮਲ ਕਰਨ ਲਈ ਕੰਮ ਦੀ ਰਫ਼ਤਾਰ ਵਧਾਈ ਜਾਵੇ ਅਤੇ ਤੈਅ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ।
ਇਸ ਦੌਰਾਨ ਵਾਰਿਆਣਾ ਸਾਈਟ ’ਤੇ ਸਫ਼ਾਈ ਵਿਵਸਥਾ ਅਤੇ ਵਾਤਾਵਰਣੀ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪ੍ਰੋਜੈਕਟ ਦੌਰਾਨ ਸਫ਼ਾਈ ਅਤੇ ਵਾਤਾਵਰਣ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਨਗਰ ਨਿਗਮ ਵੱਲੋਂ ਕਿਹਾ ਗਿਆ ਕਿ ਵਾਰਿਆਣਾ ਬਾਇਓ-ਮਾਈਨਿੰਗ ਪ੍ਰੋਜੈਕਟ ਸ਼ਹਿਰ ਵਿੱਚ ਪੁਰਾਣੇ ਕੂੜੇ ਦੇ ਨਿਪਟਾਰੇ ਅਤੇ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਨਗਰ ਨਿਗਮ ਜਲੰਧਰ ਸਾਫ਼-ਸੁਥਰੇ, ਸੁੰਦਰ ਅਤੇ ਬਿਹਤਰ ਜਲੰਧਰ ਲਈ ਵਚਨਬੱਧ ਹੈ ਅਤੇ ਪ੍ਰੋਜੈਕਟ ਦੀ ਪ੍ਰਗਤੀ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ।
