Business Khas

Latest news
ਪੰਜਾਬ ਵਿਚ ਮੰਗਲਵਾਰ ਦੀ ਸਰਕਾਰੀ ਛੁੱਟੀ! ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪਰਕਾਸ਼ ਪੁਰਬ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਖੀਰ ਦੇ ਲੰਗਰ ਲਗਾਏ पंजाब के लोगों को भरोसा, भाजपा ही खत्म कर सकती है प्रदेश में नशा और माफिया राज ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਦੇਣ ਦਾ ਸੱਦਾ  ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਨਾਲ ਹੜਕੰਪ ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ : ਅਕਾਲੀ ਦਲ ਪੰਜਾਬ ’ਚ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਹੈ ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਅਮਨ ਅਰੋੜਾ ਨੇ ਚੁਨੀ ਲਾਲ ਭਗਤ ਦੇ ਦਿਹਾਂਤ ’ਤੇ ਮੋਹਿੰਦਰ ਭਗਤ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ Uber Rapido License Suspended
You are currently viewing ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ

ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ

ਨਵੀਂ ਦਿੱਲੀ ਵਿੱਚ ਅੱਜ ਸ਼ਨਿਵਾਰ ਤੋਂ 18ਵਾਂ ਬ੍ਰਿਕਸ ਸਿਖ਼ਰ ਸੰਮੇਲਨ 2026 ਸ਼ੁਰੂ ਹੋ ਗਿਆ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਮੇਤ ਦੁਨੀਆ ਭਰ ਦੇ ਕਈ ਵੱਡੇ ਆਗੂ ਬੀਤੇ ਕੱਲ੍ਹ ਹੀ ਰਾਜਧਾਨੀ ਦਿੱਲੀ ਪਹੁੰਚ ਗਏ ਸਨ। ਜਦਕਿ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਜ ਦੁਪਹਿਰ ਕਰੀਬ 12 ਵਜੇ ਦਿੱਲੀ ਪਹੁੰਚੇ।

ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਲੈਂਡ ਕਰਨ ਮਗਰੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਏਅਰਪੋਰਟ ‘ਤੇ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਨੇ ਰਾਸ਼ਟਰਪਤੀ ਜਿਨਪਿੰਗ ਦਾ ਰਸਮੀ ਸਵਾਗਤ ਕੀਤਾ। ਦਿੱਲੀ ਦੌਰੇ ਦੌਰਾਨ ਬ੍ਰਿਕਸ ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਅੱਜ ਸ਼ਾਮ ਅਹਿਮ ਦੁਵੱਲੀ ਮੁਲਾਕਾਤ ਹੋਣੀ ਹੈ, ਜਿਸ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਕੁਝ ਸਾਲਾਂ ਤੋਂ ਚੱਲ ਰਹੀ ਕੁੜੱਤਣ ਅਤੇ ਤਣਾਅ ਦੇ ਮੱਦੇਨਜ਼ਰ ਇਹ ਬੈਠਕ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਇਸ ਦੌਰੇ ਦੌਰਾਨ ਚੀਨ ਨੇ ਭਾਰਤ ਨਾਲ ਆਪਣੇ ਸਬੰਧਾਂ ਨੂੰ ਨਵੇਂ ਸਿਰੇ ਤੋਂ ਸਥਾਪਿਤ ਕਰਨ ਦੇ ਸੰਕੇਤ ਦਿੱਤੇ ਹਨ ਅਤੇ ਮਤਭੇਦਾਂ ਨੂੰ ਸਹੀ ਢੰਗ ਨਾਲ ਸੁਲਝਾਉਣ ਦੀ ਗੱਲ ਆਖੀ ਹੈ।

ਰਾਜਦੂਤ ਨੇ ਆਪਣੀ ਪੋਸਟ ਵਿੱਚ ਕਿਹਾ, “ਚੀਨ ਅਤੇ ਭਾਰਤ ਰਾਸ਼ਟਰਪਤੀ ਸ਼ੀ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਾਲੇ ਦੁਵੱਲੀ ਬੈਠਕ ਦਾ ਪ੍ਰਬੰਧ ਕਰ ਰਹੇ ਹਨ। ਕਾਜ਼ਾਨ ਅਤੇ ਤਿਆਨਜਿਨ ਵਿੱਚ ਹੋਈਆਂ ਮੁਲਾਕਾਤਾਂ ਤੋਂ ਬਾਅਦ, ਇਹ ਲਗਾਤਾਰ ਤੀਜਾ ਸਾਲ ਹੋਵੇਗਾ ਜਦੋਂ ਦੋਵੇਂ ਆਗੂ ਇੱਕ-ਦੂਜੇ ਨੂੰ ਮਿਲਣਗੇ।”