Business Khas

Latest news
ਪੰਜਾਬ ਵਿਚ ਮੰਗਲਵਾਰ ਦੀ ਸਰਕਾਰੀ ਛੁੱਟੀ! ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪਰਕਾਸ਼ ਪੁਰਬ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਖੀਰ ਦੇ ਲੰਗਰ ਲਗਾਏ पंजाब के लोगों को भरोसा, भाजपा ही खत्म कर सकती है प्रदेश में नशा और माफिया राज ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਦੇਣ ਦਾ ਸੱਦਾ  ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਨਾਲ ਹੜਕੰਪ ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ : ਅਕਾਲੀ ਦਲ ਪੰਜਾਬ ’ਚ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਹੈ ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਅਮਨ ਅਰੋੜਾ ਨੇ ਚੁਨੀ ਲਾਲ ਭਗਤ ਦੇ ਦਿਹਾਂਤ ’ਤੇ ਮੋਹਿੰਦਰ ਭਗਤ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ Uber Rapido License Suspended
You are currently viewing ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਦੇਣ ਦਾ ਸੱਦਾ 

ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਦੇਣ ਦਾ ਸੱਦਾ 

ਅਲਾਵਲਪੁਰ (ਜਲੰਧਰ), ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵਲੋਂ ਅੱਜ ਵਿਧਾਨਸਭਾ ਹਲਕਾ ਆਦਮਪੁਰ ਦੇ ਕਸਬਾ ਅਲਾਵਲਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ-ਸੁਥਰਾ ਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਜਾ ਰਹੀ ਸਫਾਈ ਮੁਹਿੰਮ ਦੀ ਅਗਵਾਈ ਕੀਤੀ ਗਈ।

ਇਸ ਮੌਕੇ ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸੁਚੱਜੀ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਉਤਸ਼ਾਹਿਤ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੱਲ੍ਹੇ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ.ਵੀ.ਪੀ.) ਖ਼ਤਮ ਕਰਕੇ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਤੇ ਸਿਹਤਮੰਦ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦੇ ਢੁੱਕਵੇਂ ਪ੍ਰਬੰਧਨ ਲਈ ਸਫ਼ਾਈ ਕਰਮਚਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਸ਼ਮੂਲੀਅਤ ਲਈ ਅੱਗੇ ਆਉਣ ਸੱਦਾ ਵੀ ਦਿੱਤਾ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਜਨਤਕ ਮੁਹਿੰਮ ਸਫ਼ਲ ਨਹੀਂ ਹੋ ਸਕਦੀ, ਇਸ ਲਈ ਸ਼ਹਿਰ ਨੂੰ ਸਾਫ਼-ਸਥਰਾ ਰੱਖਣ ਲਈ ਆਮ ਲੋਕਾਂ ਨੂੰ ਸਫ਼ਾਈ ਗਤੀਵਿਧੀਆਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।

ਇਸ ਮੌਕੇ ਸਫ਼ਾਈ ਕਰਮੀਆਂ ਅਤੇ ਸਥਾਨਕ ਲੋਕਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਤੇ ਵਾਤਾਵਰਣ ਪਖੋਂ ਸਵੱਛ ਰੱਖਣ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।