Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ ਅੱਜ

ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ ਅੱਜ

ਜਲੰਧਰ, ਪੰਜਾਬ ਭਰ ਅੰਦਰ ਅਣ ਐਲਾਨੇ ਬਿਜਲੀ ਕੱਟ ਲਗਾ ਕੇ ਪੰਜਾਬ ਨੂੰ ਹਨੇਰੇ ਵਿਚ ਧੱਕਣ ਵਾਲੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਸਬੰਧੀ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਮੋਹਨ ਪੈਲੇਸ ਵਿਖੇ ਮੀਟਿੰਗ ਕੀਤੀ ਗਈ। ਇਸ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ 16 ਸਤੰਬਰ ਦਿਨ ਬੁਧਵਾਰ ਨੂੰ ਸਵੇਰੇ 11 ਵਜੇ ਬਿਜਲੀ ਦਫਤਰ ਸ਼ਕਤੀ ਸਦਨ (ਨੇੜੇ ਖਾਲਸਾ ਕਾਲਜ) ਵਿਖੇ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਮੁੱਖ ਇੰਜਨੀਅਰ ਪੰਜਾਬ ਰਾਜ ਬਿਜਲੀ ਬੋਰਡ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ, ਅੰਮ੍ਰਿਤ ਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ, ਐਡਵੋਕੇਟ ਵਿਨੋਦ ਕੌਲ,ਰਵਿੰਦਰ ਸਿੰਘ ਸਵੀਟੀ, ਸਾਹਿਬ ਸਿੰਘ ਢਿੱਲੋਂ, ਮਨੀਸ਼ ਗਿੱਲ,ਸ਼ਮਸ਼ੇਰ ਸਿੰਘ ਢੀਂਡਸਾ, ਜਸਬੀਰ ਸਿੰਘ ਵਾਲੀਆ, ਜਸਬੀਰ ਸਿੰਘ ਲਾਡੀ, ਅਰਜਨ ਬੈਹਲ,ਮਨਬੀਰ ਸਿੰਘ ਅਕਾਲੀ,ਪਵਿੰਦਰ ਸਿੰਘ ਪ੍ਰਿੰਸ,ਗੋਰਵ ਭਗਤ, ਗੁਰਪ੍ਰੀਤ ਸਿੰਘ ਸਚਦੇਵਾ, ਜਤਿੰਦਰ ਸਿੰਘ, ਜਸਪ੍ਰੀਤ ਸਿੰਘ ਚੌਹਾਨ, ਗੁਰਮੀਤ ਸਿੰਘ ਬਾਵਾ, ਗੁਰਦੇਵ ਸਿੰਘ ਹੈਪੀ, ਮਨਿੰਦਰ ਸਿੰਘ, ਹਰੀਸ਼ ਹੈਪੀ ਸਾਹਿਲ ਭਨੋਟ, ਮਨਜਿੰਦਰ ਸਿੰਘ,ਰੀਟਾ ਕੌਰ, ਜਸਵਿੰਦਰ ਕੌਰ ਕੰਬੋਜ ਆਦਿ ਹਾਜ਼ਰ ਸਨ।