Business Khas

Latest news
ਟ੍ਰਾਈਸਿਟੀ ਵਿੱਚ ਰਾਕੇਸ਼ ਤ੍ਰੇਹਨ ਵੱਲੋਂ 10 ਆਈਫ਼ੋਨ ਮੁਫ਼ਤ ਵੰਡਣ ਦਾ ਐਲਾਨ ਵੱਖ ਵੱਖ ਪਾਰਟੀਆਂ ਦੇ ਆਗੂ ਆਪਣੇ ਵਿਰੋਧੀਆਂ ਦੀ ਕਿਰਦਾਰ ਕੁਸ਼ੀ ਕਰਨ ਅਤੇ ਨਿੱਜੀ ਹਮਲੇ ਕਰਨ ਤੋਂ ਬਚਣ ਸਿੱਖ ਤਾਲਮੇਲ ਕਮੇਟ... आईफोन 18 के लिए लगी लंबी कतारों पर सोनू सूद ने ली चुटकी ASI ਦੇ ਕਤਲ 'ਤੇ ਬਿਕਰਮ ਸਿੰਘ ਮਜੀਠੀਆ ਨੇ ਘੇਰੀ ਮਾਨ ਸਰਕਾਰ ਅਦਾਲਤ ਦਾ ਵੱਡਾ ਫ਼ੈਸਲਾ, ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ ਡੀਏਵੀ ਕਾਲਜ, ਕੈਂਪਸ ਵਿੱਚ ਹਾਲ ਹੀ ਵਿੱਚ ਹੋਈ ਫਿਲਮਿੰਗ ਘਟਨਾ ਸੰਬੰਧੀ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ, ਹੱਲ ਲਈ ਭਰੋਸਾ ਪੰਜਾਬੀ ਸਿੱਖ ਟਰੱਕ ਡਰਾਈਵਰ ‘ਤੇ ਜਾਨਲੇਵਾ ਹਮਲਾ ਲੁਧਿਆਣਾ ’ਚ ਗਲਾਡਾ ਦੀ ਵੱਡੀ ਕਾਰਵਾਈ, ਚਾਰ ਅਣਅਧਿਕਾਰਤ ਕਲੋਨੀਆਂ ਢਾਹੀਆਂ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ UAPA ਦੇ ਤਹਿਤ ਅੱਤਵਾਦੀ ਸੰਗਠਨ ਐਲਾਨ
You are currently viewing ASI ਦੇ ਕਤਲ ‘ਤੇ ਬਿਕਰਮ ਸਿੰਘ ਮਜੀਠੀਆ ਨੇ ਘੇਰੀ ਮਾਨ ਸਰਕਾਰ

ASI ਦੇ ਕਤਲ ‘ਤੇ ਬਿਕਰਮ ਸਿੰਘ ਮਜੀਠੀਆ ਨੇ ਘੇਰੀ ਮਾਨ ਸਰਕਾਰ

ਅੰਮ੍ਰਿਤਸਰ ’ਚ ਸਹਾਇਕ ਸਬ-ਇੰਸਪੈਕਟਰ (ASI) ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਸੂਬੇ, ਖ਼ਾਸ ਕਰਕੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦੇ ਦੋਸ਼ ਲਗਾਏ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ’ਚ ਹਾਲਾਤ ਬੇਹੱਦ ਚਿੰਤਾਜਨਕ ਬਣ ਚੁੱਕੇ ਹਨ ਅਤੇ ਲੋਕ ਇਨ੍ਹਾਂ ਹਾਲਾਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਮੁੱਖ ਮੰਤਰੀ ਬਣੇ ਹਨ, ਉਦੋਂ ਤੋਂ ਕਦੇ ਥਾਣਿਆਂ ’ਤੇ ਹਮਲੇ ਹੋ ਰਹੇ ਹਨ, ਕਦੇ ਗ੍ਰਨੇਡ ਸੁੱਟੇ ਜਾ ਰਹੇ ਹਨ ਅਤੇ ਕਦੇ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ‘ਆਪ’ ਦੀ ਸੱਤਾ ‘ਚ ਦਿਨ-ਦਿਹਾੜੇ ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ, ਚੋਰੀ, ਡਕੈਤੀ ਅਤੇ ਖੁੱਲ੍ਹੇਆਮ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਜਾਲ ਲਗਾਤਾਰ ਫੈਲ ਰਿਹਾ ਹੈ।