Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਜਲੰਧਰ, ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ 25 ਸਤੰਬਰ ਨੂੰ ਮਨਾਏ ਜਾ ਰਹੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੇਲੇ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਦੀ ਖੇਤਰ ਵਿੱਚ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਦੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਵਿੱਚ ਸ਼ਾਮਲ ਹੋ ਕੇ ਸ਼ਰਧਾ ਭੇਟ ਕਰ ਸਕਣ।
ਸ਼੍ਰੀ ਵਾਲੀਆ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ, ਸੁਚਾਰੂ ਆਵਾਜਾਈ, ਸੁਚੱਜੀ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ।  ਉਨ੍ਹਾਂ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲੋਕ ਨਿਰਮਾਣ ਵਿਭਾਗ ਨੂੰ ਮੇਲੇ ਵਿੱਚ ਲੱਗਣ ਵਾਲੀਆਂ ਸਟੇਜਾਂ ਅਤੇ ਝੂਲਿਆਂ ਦੀ ਲੋੜੀਂਦੀ ਜਾਂਚ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।