Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਅਫਸਾਨਾ ਖਾਨ ‘ਤੇ ਭੜਕੇ ਬਿੱਲਾ ਸਿੱਧੂ ਘੁੰਮਣ

ਅਫਸਾਨਾ ਖਾਨ ‘ਤੇ ਭੜਕੇ ਬਿੱਲਾ ਸਿੱਧੂ ਘੁੰਮਣ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਅਮਨਦੀਪ ਸਿੰਘ ਉਰਫ਼ ਬਿੱਲਾ ਸਿੱਧੂ ਘੁੰਮਣ ਨੇ ਉਨ੍ਹਾਂ ਦੀ ਮੂੰਹ-ਬੋਲੀ ਭੈਣ ਅਤੇ ਧੁਰੰਧਰ ਫੇਮ ਗਾਇਕਾ ਅਫਸਾਨਾ ਖਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਅਫਸਾਨਾ ਖਾਨ ਉਨ੍ਹਾਂ ਲੋਕਾਂ ਨਾਲ ਕੋਲੈਬ ਕਰ ਰਹੀ ਹੈ, ਜੋ ਮੂਸੇਵਾਲਾ ਦੇ ਵਿਰੋਧੀ ਰਹੇ ਹਨ। ਉਨ੍ਹਾਂ ਦਾ ਆਰੋਪ ਹੈ ਕਿ ਪੈਸੇ ਅਤੇ ਸ਼ੋਹਰਤ ਲਈ ਅਫਸਾਨਾ ਨੇ ਆਪਣੇ ਭਰਾ ਨੂੰ ਭੁਲਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਫਸਾਨਾ ਨੇ ਪੈਸੇ ਅਤੇ ਸ਼ੋਹਰਤ ਲਈ ਸਿੱਧੂ ਨੂੰ ਭੁਲਾ ਦਿੱਤਾ। ਸਿੱਧੂ ਨੇ ਅਫਸਾਨਾ ਨੂੰ ਪਛਾਣ ਅਤੇ ਮੁਕਾਮ ਦਿਵਾਉਣ ਵਿੱਚ ਮਦਦ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੂੰ ਦਬਾਉਣ ਦੀਆਂ ਸਾਜ਼ਿਸ਼ਾਂ ਚੱਲ ਰਹੀਆਂ ਹਨ, ਪਰ ਉਹ ਕਦੇ ਨਹੀਂ ਦੱਬੇਗਾ। ਸਿੱਧੂ ਹਮੇਸ਼ਾ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦਾ ਸੀ ਅਤੇ ਅੱਗੇ ਵੀ ਕਰਦਾ ਰਹੇਗਾ। ਇਸ ਮਾਮਲੇ ‘ਤੇ ਗਾਇਕਾ ਅਫਸਾਨਾ ਖਾਨ ਦੇ PA ਨੇ ਕਿਹਾ ਕਿ ਉਹ ਫਿਲਹਾਲ ਇਸ ਬਾਰੇ ਆਪਣਾ ਪੱਖ ਨਹੀਂ ਰੱਖ ਸਕਦੇ।  ਸਿੱਧੂ ਦੀ ਉਂਗਲੀ ਫੜ ਕੇ ਅਫਸਾਨਾ ਖਾਨ ਕਿੱਥੋਂ ਕਿੱਥੇ ਪਹੁੰਚ ਗਈ।
ਉਨ੍ਹਾਂ ਨੇ ਕਿਹਾ ਕਿ ਬਜ਼ੁਰਗਾਂ ਦੀ ਕਹਾਵਤ ਸੱਚ ਹੈ ਕਿ ਜਿੱਥੇ ਸਗੀ ਭੈਣ ਵਿਲਾਪ ਕਰ ਲਵੇਗੀ, ਉੱਥੇ ਮਾਸੀ ਦੀ ਧੀ ਨਹੀਂ ਕਰ ਸਕਦੀ। ਉਸ ਨੇ ਇਹ ਗੱਲ ਸੱਚ ਕਰ ਦਿੱਤੀ।