Business Khas

Latest news
रैली स्थल पर हवन-यज्ञ, अरदास और हनुमान चालीसा के साथ कार्यों का शुभारंभ जालंधर में यूथ विंग को मजबूत करने की जिम्मेदारी, जिला जॉइंट सेक्रेटरी की भूमिका में आएंगे नजर पंजाब स्टेट फूड कमीशन के सदस्य ने राष्ट्रीय खाद्य सुरक्षा अधिनियम के अंतर्गत चल रही योजनाओं का निरीक... ਅੰਮ੍ਰਿਤਸਰ ਦੇ ਪ੍ਰਸਿੱਧ ਦੱਖਣ ਕੈਫੇ ਦੇ ਵੜਾ ਪਾਵ 'ਚ ਨਿਕਲਿਆ ਕੀੜਾ ਪੰਜਾਬ 'ਚ ED ਦੀ ਵੱਡੀ ਕਾਰਵਾਈ, ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ ਰੇਡ ਹਵਾਈ ਜਹਾਜ਼ ‘ਚ ਸ਼ਰਾਬ ਦਾ ਨਸ਼ਾ ਕਿਉਂ ਹੁੰਦਾ ਹੈ ਤੇਜ਼? ਜਾਣੋ ਵਿਗਿਆਨ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ, ਮਹਿੰਗਾਈ ਭੱਤੇ ਵਿੱਚ 8 ਫੀਸਦੀ ਵਾਧਾ ਬੈਂਕ ਗਾਹਕਾਂ ਲਈ ਅਹਿਮ ਖ਼ਬਰ! 5 ਦਿਨ ਬੈਂਕ ਰਹਿਣਗੇ ਬੰਦ ਕੌਣ ਹਨ ਉਹ V4 ਮੁਲਕ ਜਿਨ੍ਹਾਂ ਨੇ UNSC ਵਿੱਚ ਸਥਾਈ ਸੀਟ ਲਈ ਚੁੱਕੀ ਆਵਾਜ਼? Global South ਨੂੰ ਲੈ ਕੇ ਜੈਸ਼ੰਕਰ ਦਾ ਵੱਡਾ ਸੰਦੇਸ਼
You are currently viewing ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ, ਮਹਿੰਗਾਈ ਭੱਤੇ ਵਿੱਚ 8 ਫੀਸਦੀ ਵਾਧਾ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ, ਮਹਿੰਗਾਈ ਭੱਤੇ ਵਿੱਚ 8 ਫੀਸਦੀ ਵਾਧਾ

ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (DA) ਵਿੱਚ 8 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਵਿੱਤ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਫੈਸਲੇ ਤੋਂ ਬਾਅਦ ਮਹਿੰਗਾਈ ਭੱਤੇ ਦੀ ਦਰ 42 ਫੀਸਦੀ ਤੋਂ ਵਧ ਕੇ 50 ਫੀਸਦੀ ਹੋ ਗਈ ਹੈ। ਜਾਰੀ ਹੁਕਮਾਂ ਅਨੁਸਾਰ ਵਧਿਆ ਹੋਇਆ ਮਹਿੰਗਾਈ ਭੱਤਾ 1 ਸਤੰਬਰ 2026 ਤੋਂ ਲਾਗੂ ਹੋਵੇਗਾ। ਇਸ ਦਾ ਲਾਭ ਮੁਲਾਜ਼ਮਾਂ ਨੂੰ ਸਤੰਬਰ 2026 ਦੀ ਤਨਖਾਹ ਨਾਲ ਮਿਲੇਗਾ। ਇਸ ਵਾਧੇ ਨਾਲ ਪੰਜਾਬ ਸਰਕਾਰ ਦੇ ਅਧੀਨ ਕੰਮ ਕਰ ਰਹੇ ਯੋਗ ਕਰਮਚਾਰੀਆਂ ਦੀ ਤਨਖਾਹ ਵਿੱਚ ਸਿੱਧਾ ਵਾਧਾ ਹੋਵੇਗਾ। ਇਹ ਹੁਕਮ ਵਿੱਤ ਵਿਭਾਗ ਦੀ ਵਿੱਤ ਕਰਮਚਾਰੀ-1 ਸ਼ਾਖਾ ਵੱਲੋਂ 23 ਸਤੰਬਰ 2026 ਨੂੰ ਜਾਰੀ ਕੀਤਾ ਗਿਆ। ਹੁਕਮ ਅੰਡਰ ਸੈਕਟਰੀ, ਵਿੱਤ ਵਿਭਾਗ ਵੱਲੋਂ ਪੱਤਰ ਨੰਬਰ FD-FP-10DA/3/2024-1FP1/36 ਤਹਿਤ ਜਾਰੀ ਕੀਤੇ ਗਏ ਹਨ।

ਵਿੱਤ ਵਿਭਾਗ ਵੱਲੋਂ ਇਹ ਹਦਾਇਤਾਂ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਅਤੇ ਸੈਸ਼ਨ ਜੱਜਾਂ, ਪੰਜਾਬ ਵਿਧਾਨ ਸਭਾ ਦੇ ਸਕੱਤਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਅਕਾਊਂਟੈਂਟ ਜਨਰਲ (ਆਡਿਟ ਅਤੇ ਏ ਐਂਡ ਈ), ਜ਼ਿਲ੍ਹਾ ਖਜ਼ਾਨਾ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਵੀ ਹੁਕਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਵਧੇ ਹੋਏ ਮਹਿੰਗਾਈ ਭੱਤੇ ਦੇ ਅਨੁਸਾਰ ਤਨਖਾਹ ਦੀ ਅਦਾਇਗੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਹੁਕਮਾਂ ਦੀਆਂ ਕਾਪੀਆਂ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਰਜਿਸਟਰਾਰਾਂ ਨੂੰ ਵੀ ਭੇਜੀਆਂ ਗਈਆਂ ਹਨ।

ਇਨ੍ਹਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ, ਬਾਬਾ ਫਰੀਦ ਮੈਡੀਕਲ ਸਾਇੰਸਿਜ਼ ਯੂਨੀਵਰਸਿਟੀ ਫਰੀਦਕੋਟ ਅਤੇ ਗੁਰੂ ਰਵਿਦਾਸ ਆਯੁਰਵੇਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਸ਼ਾਮਲ ਹਨ। ਸਰਕਾਰ ਦੇ ਇਸ ਫੈਸਲੇ ਨਾਲ ਯੋਗ ਮੁਲਾਜ਼ਮਾਂ ਨੂੰ ਮਹਿੰਗਾਈ ਦੇ ਮੱਦੇਨਜ਼ਰ ਵਾਧੂ ਵਿੱਤੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ DA ਦੇ ਰੂਪ ਵਿੱਚ ਵਾਧਾ ਹੋਵੇਗਾ।