Business Khas

Latest news
रैली स्थल पर हवन-यज्ञ, अरदास और हनुमान चालीसा के साथ कार्यों का शुभारंभ जालंधर में यूथ विंग को मजबूत करने की जिम्मेदारी, जिला जॉइंट सेक्रेटरी की भूमिका में आएंगे नजर पंजाब स्टेट फूड कमीशन के सदस्य ने राष्ट्रीय खाद्य सुरक्षा अधिनियम के अंतर्गत चल रही योजनाओं का निरीक... ਅੰਮ੍ਰਿਤਸਰ ਦੇ ਪ੍ਰਸਿੱਧ ਦੱਖਣ ਕੈਫੇ ਦੇ ਵੜਾ ਪਾਵ 'ਚ ਨਿਕਲਿਆ ਕੀੜਾ ਪੰਜਾਬ 'ਚ ED ਦੀ ਵੱਡੀ ਕਾਰਵਾਈ, ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ ਰੇਡ ਹਵਾਈ ਜਹਾਜ਼ ‘ਚ ਸ਼ਰਾਬ ਦਾ ਨਸ਼ਾ ਕਿਉਂ ਹੁੰਦਾ ਹੈ ਤੇਜ਼? ਜਾਣੋ ਵਿਗਿਆਨ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ, ਮਹਿੰਗਾਈ ਭੱਤੇ ਵਿੱਚ 8 ਫੀਸਦੀ ਵਾਧਾ ਬੈਂਕ ਗਾਹਕਾਂ ਲਈ ਅਹਿਮ ਖ਼ਬਰ! 5 ਦਿਨ ਬੈਂਕ ਰਹਿਣਗੇ ਬੰਦ ਕੌਣ ਹਨ ਉਹ V4 ਮੁਲਕ ਜਿਨ੍ਹਾਂ ਨੇ UNSC ਵਿੱਚ ਸਥਾਈ ਸੀਟ ਲਈ ਚੁੱਕੀ ਆਵਾਜ਼? Global South ਨੂੰ ਲੈ ਕੇ ਜੈਸ਼ੰਕਰ ਦਾ ਵੱਡਾ ਸੰਦੇਸ਼
You are currently viewing ਪੰਜਾਬ ‘ਚ ED ਦੀ ਵੱਡੀ ਕਾਰਵਾਈ, ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ ਰੇਡ

ਪੰਜਾਬ ‘ਚ ED ਦੀ ਵੱਡੀ ਕਾਰਵਾਈ, ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ ਰੇਡ

ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ‘ਚ ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਜ਼ਾ ਮਾਮਲੇ ਵਿੱਚ ਈਡੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਰਿਸ਼ਤੇਦਾਰਾਂ ਦੇ ਘਰ ਦਸਤਕ ਦਿੱਤੀ ਹੈ। ਏਜੰਸੀ ਵੱਲੋਂ ਮੰਤਰੀ ਦੇ ਭਤੀਜੇ ਗੁਰਪ੍ਰੀਤ ਸਿੰਘ ਪ੍ਰਿੰਸ (Gurpreet Singh Prince) ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਦਸਤਾਵੇਜ਼ ਖੰਗਾਲੇ ਜਾ ਰਹੇ ਹਨ।

ਦੱਸ ਦਈਏ ਕਿ ਈਡੀ ਵੱਲੋਂ ਬੀਤੇ ਦਿਨ ਮੁਹਾਲੀ ‘ਚ ਗਮਾਡਾ ਦਫਤਰ (GMADA) ਵਿੱਚ ਵੀ 150 ਕਰੋੜ ਰੁਪਏ ਦੀਆਂ ਕਥਿਤ ਸੀਐਲਯੂ ਬੇਨਿਯਮੀਆਂ (CLU Scam) ਨੂੰ ਲੈ ਕੇ ਛਾਪੇਮਾਰੀ ਕੀਤੀ ਗਈ ਸੀ, ਜੋ ਕਿ ਅੱਜ ਬਾਅਦ ਦੁਪਹਿਰ ਤੱਕ ਵੀ ਜਾਰੀ ਰਹੀ। ਇਸ ਦੌਰਾਨ ਈਡੀ ਵੱਲੋਂ ਕਈ ਦਸਤਾਵੇਜ਼ ਵੀ ਆਪਣੇ ਕਬਜ਼ੇ ‘ਚ ਲਏ ਗਏ ਹਨ।

ਅਧਿਕਾਰੀਆਂ ਨੇ ਕਿਹਾ ਸੀ ਕਿ ਈਡੀ ਕਈ ਕਥਿਤ ਬੇਨਿਯਮੀਆਂ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਜ਼ਮੀਨ ਪ੍ਰਾਪਤੀ, ਜ਼ਮੀਨ ਵਰਤੋਂ ਵਿੱਚ ਤਬਦੀਲੀ ਦੇ ਮਾਮਲੇ, ਨਿੱਜੀ ਬਿਲਡਰਾਂ ਨੂੰ ਦਿੱਤੇ ਗਏ ਕਥਿਤ ਲਾਭ ਅਤੇ ਜਾਇਦਾਦਾਂ ਦੀ ਨਿਲਾਮੀ ਸ਼ਾਮਲ ਹੈ। ਨਿਊ ਚੰਡੀਗੜ੍ਹ ਵਿੱਚ ਸਨਟੇਕ ਸਿਟੀ ਸਮੇਤ ਕਈ ਪ੍ਰੋਜੈਕਟ ਕਥਿਤ ਤੌਰ ‘ਤੇ ਜਾਂਚ ਅਧੀਨ ਹਨ। ਈਡੀ ਨੇ ਪਹਿਲਾਂ ਇਨ੍ਹਾਂ ਪ੍ਰੋਜੈਕਟਾਂ ਦੇ ਸਬੰਧ ਵਿੱਚ ਦੋ ਬਿਲਡਰਾਂ ਦੇ ਦਫਤਰਾਂ ਦੀ ਤਲਾਸ਼ੀ ਲਈ ਸੀ। ਮੰਨਿਆ ਜਾ ਰਿਹਾ ਹੈ ਕਿ ਤਾਜ਼ਾ ਕਾਰਵਾਈ ਉਸੇ ਮਾਮਲੇ ਨਾਲ ਜੁੜੀ ਹੋਈ ਹੈ।