Business Khas

Latest news
ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਰਾਜਪਾਲ ਤੇ ਜਿੰਦਾ ਜ਼ਿੰਮੇਵਾਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ, ਪੁਲਿਸ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਰਵਾਈ... ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਸ਼ਰਧਾ-ਸੁਮਨ ਭੇਟ लवली प्रोफेशनल यूनिवर्सिटी में हुई घटना पर भडक़ीं : ऊषा माही ਗੁਆਂਢੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ SIT ਗਠਿਤ, ਸੀਸੀਟੀਵੀ 'ਚ ਨਹੀਂ ਨਿਕਲਿਆ ਕੁੱਝ ਵੀ ਸ਼ੱਕੀ !
You are currently viewing ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ 

ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ 

ਜਲੰਧਰ,ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ।

ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਅਨਿਲ ਸਰੀਨ ਨੇ ਇਨ੍ਹਾਂ ਘਟਨਾਵਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਸਮੇਤ ਬਾਹਰੋਂ ਆਏ ਲੋਕਾਂ ਨੇ ਯੂਨੀਵਰਸਿਟੀ ਦੇ ਅੰਦਰ ਜਾ ਕੇ ਲੜਕੀਆਂ ਦੇ ਹੋਸਟਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ ਕੀਤੀ ਤੇ ਬਦਤਮੀਜ਼ੀ ਕੀਤੀ ।

ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕੌਣ ਸਨ, ਜਿਨ੍ਹਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਯੂਨੀਵਰਸਿਟੀ ਵਿੱਚ ਭੰਨ-ਤੋੜ ਕਰਕੇ ਅਗਜਨੀ ਕੀਤੀ। ਉਨ੍ਹਾਂ ਕਿਹਾ ਕਿ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਕਦੇ ਵੀ ਆਪਣੇ ਕਲਾਸਰੂਮਜ਼ ਅਤੇ ਲੈਬਸ ਨੂੰ ਅੱਗ ਨਹੀਂ ਲਗਾ ਸਕਦੇ ।

ਅਨਿਲ ਸਰੀਨ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੀ ‘ਆਪ’ਸਰਕਾਰ ਦਾ ਪੱਧਰ ਇੰਨਾ ਡਿੱਗ ਗਿਆ ਹੈ ਕਿ ਜੇਕਰ ਉਨ੍ਹਾਂ ਦਾ ਇੱਕ ਰਾਜ ਸਭਾ ਮੈਂਬਰ ਪਾਰਟੀ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਜਾਵੇ ਤਾਂ ਉਸ ਦੇ ਨਾਲ ਅਜਿਹੀ ਰਾਜਨੀਤੀ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਕਿਸ ਤਰੀਕੇ ਨਾਲ ਬਾਹਰੋਂ ਆਏ ਲੋਕ ਯੂਨੀਵਰਸਿਟੀ ਨੂੰ ਅੱਗ ਲਗਾ ਕੇ ਚਲੇ ਗਏ ਤੇ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਯੂਨੀਵਰਸਿਟੀ ਵਿੱਚ ਪੜ੍ਹ ਰਹੇ ਬੱਚਿਆਂ ਦੀ ਸੁਰੱਖਿਆ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ, ਇਹ ਬਹੁਤ ਹੀ ਚਿੰਤਾਜਨਕ ਵਰਤਾਰਾ ਹੈ।

ਅਨਿਲ ਸਰੀਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ਼ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।