Business Khas

Latest news
ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਰਾਜਪਾਲ ਤੇ ਜਿੰਦਾ ਜ਼ਿੰਮੇਵਾਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ, ਪੁਲਿਸ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਰਵਾਈ... ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਸ਼ਰਧਾ-ਸੁਮਨ ਭੇਟ लवली प्रोफेशनल यूनिवर्सिटी में हुई घटना पर भडक़ीं : ऊषा माही ਗੁਆਂਢੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ SIT ਗਠਿਤ, ਸੀਸੀਟੀਵੀ 'ਚ ਨਹੀਂ ਨਿਕਲਿਆ ਕੁੱਝ ਵੀ ਸ਼ੱਕੀ !
You are currently viewing ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ

ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ

ਕੈਨੇਡਾ ਦੇ ਮਿਸਿਸਾਗਾ ਵਿੱਚ ਇੱਕ ਪੰਜਾਬੀ ਨੌਜਵਾਨ ‘ਤੇ ਇੱਕ ਵਿਦੇਸ਼ੀ ਮਹਿਲਾ ਨੇ ਚਾਕੂ ਨਾਲ ਗਰਦਨ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪੰਜਾਬੀ ਨੌਜਵਾਨ ਦੇ ਗਲੇ ਦੀਆਂ ਨਸਾਂ ਕੱਟ ਗਈਆਂ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ICU ਵਿੱਚ ਕੁਝ ਸਮਾਂ ਰਹਿਣ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਡਾਕਟਰ ਨੇ ਦੱਸਿਆ ਕਿ ਨਸਾਂ ਕੱਟਣ ਕਾਰਨ ਦਿਮਾਗ ਤੱਕ ਆਕਸੀਜਨ ਦੀ ਸਪਲਾਈ ਬੰਦ ਹੋ ਗਈ ਸੀ। ਘਟਨਾ ਤੋਂ ਬਾਅਦ ਮਹਿਲਾ ਮੌਕੇ ਤੋਂ ਫਰਾਰ ਹੋ ਗਈ।

ਮ੍ਰਿਤਕ ਦੀ ਪਛਾਣ 29 ਸਾਲਾ ਜਗਜੀਤ ਸਿੰਘ ਸੰਧੂ ਵਜੋਂ ਹੋਈ ਹੈ। ਜਗਜੀਤ ਦੀ ਭੈਣ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਹ ਘਟਨਾ 6 ਸਤੰਬਰ ਨੂੰ ਵਾਪਰੀ ਸੀ, ਪਰ ਪੁਲਿਸ ਨੇ ਹੁਣ ਕਾਰਵਾਈ ਕੀਤੀ ਹੈ। ਪੁਲਿਸ ਨੇ ਹਮਲਾ ਕਰਨ ਵਾਲੀ ਵਿਦੇਸ਼ੀ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਆਰੋਪੀ ਮਹਿਲਾ ਦੀ ਪਛਾਣ ਲੋਰੇਨਾ ਸਾਂਚੇਜ਼ (42) ਵਜੋਂ ਹੋਈ ਹੈ। ਮ੍ਰਿਤਕ ਦੀ ਭੈਣ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਸੰਧੂ ਇੱਕ ਹੋਰ ਪੰਜਾਬੀ ਨੌਜਵਾਨ ਨੂੰ ਕਥਿਤ ਨਸਲੀ ਟਿੱਪਣੀ ਤੋਂ ਬਚਾਉਣ ਲਈ ਵਿਚ-ਬਚਾਅ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ‘ਤੇ ਇਹ ਹਮਲਾ ਕੀਤਾ ਗਿਆ।