Business Khas

Latest news
ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਰਾਜਪਾਲ ਤੇ ਜਿੰਦਾ ਜ਼ਿੰਮੇਵਾਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ, ਪੁਲਿਸ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਰਵਾਈ... ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਸ਼ਰਧਾ-ਸੁਮਨ ਭੇਟ लवली प्रोफेशनल यूनिवर्सिटी में हुई घटना पर भडक़ीं : ऊषा माही ਗੁਆਂਢੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ SIT ਗਠਿਤ, ਸੀਸੀਟੀਵੀ 'ਚ ਨਹੀਂ ਨਿਕਲਿਆ ਕੁੱਝ ਵੀ ਸ਼ੱਕੀ !
You are currently viewing ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ ‘ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ

ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ ‘ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਲਵਲੀ ਪ੍ਰੋਫੈਸ਼ਨਲਜ਼ ਯੂਨੀਵਰਸਿਟੀ ਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਨਾਲ ਹੋਏ ਜਿਨਸੀ ਸ਼ੋਸ਼ਣ ਤੇ ਛੇੜਛਾੜ ਅਤੇ ਵਿਰੋਧ ਪ੍ਰਦਰਸ਼ਨਾਂ ਸਬੰਧੀ 30 ਸਤੰਬਰ ਤੱਕ ਮਾਮਲੇ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਹੰਗਾਮੇ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਇਹ ਕਦਮ ਸੋਸ਼ਲ ਮੀਡੀਆ ‘ਤੇ ਭੜਕਾਊ ਵੀਡੀਓ ਜਾਂ ਹੋਰ ਸਮੱਗਰੀ ਦੇ ਪ੍ਰਸਾਰ ਨੂੰ ਰੋਕਣ ਲਈ ਚੁੱਕਿਆ ਗਿਆ ਹੈ।

ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਸੂ ਮੋਟੋ ਨੋਟਿਸ ਲੈਂਦਿਆਂ ਕਪੂਰਥਲਾ ਦੇ ਡੀਸੀ ਅਤੇ ਐਸਐਸਪੀ ਤੋਂ ਐਫਆਈਆਰ, ਐਸਆਈਟੀ ਦੀ ਰਿਪੋਰਟ ਅਤੇ ਹੁਣ ਤੱਕ ਹੋਈ ਜਾਂਚ ਦੀ ਜਾਣਕਾਰੀ ਮੰਗੀ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿੱਚ ਵਿਦਿਆਰਥਣਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਰਿਪੋਰਟ ਤਲਬ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਘਟਨਾ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਯੂਨੀਵਰਸਿਟੀ ਪਹੁੰਚ ਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ।

ਹੰਗਾਮੇ ਤੋਂ ਬਾਅਦ LPU ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਯੂਨੀਵਰਸਿਟੀ ਪ੍ਰਬੰਧਨ ਨੇ ਘਰ ਜਾਣ ਦੀ ਇੱਛਾ ਰੱਖਣ ਵਾਲੀਆਂ ਵਿਦਿਆਰਥਣਾਂ ਨੂੰ ਆਪਣੇ ਮਾਪਿਆਂ ਨੂੰ ਬੁਲਾਉਣ ਲਈ ਕਿਹਾ ਹੈ, ਜਿਸ ਤੋਂ ਬਾਅਦ ਕਈ ਵਿਦਿਆਰਥਣਾਂ ਘਰ ਵਾਪਸ ਜਾਣ ਲੱਗੀਆਂ ਹਨ। ਇਸ ਦੌਰਾਨ ਮਿਡ-ਟਰਮ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

ਐਤਵਾਰ ਸਵੇਰੇ ਕਰੀਬ 6 ਵਜੇ ਬੰਦ ਕੀਤਾ ਗਿਆ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਲਗਭਗ 18 ਘੰਟਿਆਂ ਬਾਅਦ ਐਤਵਾਰ ਰਾਤ 12 ਵਜੇ ਦੇ ਕਰੀਬ ਆਵਾਜਾਈ ਲਈ ਮੁੜ ਖੋਲ੍ਹ ਦਿੱਤਾ ਗਿਆ। ਹੰਗਾਮੇ ਦੌਰਾਨ ਇੱਕ ਮਾਲ ਵਿੱਚ ਲੁੱਟ-ਖੋਹ ਦੀ ਘਟਨਾ ਵੀ ਸਾਹਮਣੇ ਆਈ, ਜਦਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗਰਲਜ਼ ਹੋਸਟਲ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਦੀ ਗੱਲ ਵੀ ਕਹੀ ਗਈ ਹੈ।