Business Khas

Latest news
ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ
You are currently viewing ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ

ਜਲੰਧਰ, ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੀ ਅਗਵਾਈ ਹੇਠ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ 9 ਦਿਨਾਂ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਸੇਵਾ ਦਾ ਮੌਕਾ ਹਾਸਿਲ ਕਰਨ ਵਿੱਚ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਸਥਾਨ ‘ਤੇ ਪੀਣ ਵਾਲੇ ਸਾਫ਼ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਪਖਾਨੇ, ਸੁਰੱਖਿਆ ਪ੍ਰਬੰਧ, ਮੈਡੀਕਲ ਟੀਮਾਂ ਅਤੇ ਫਾਇਰ ਬ੍ਰਿਗੇਡ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਤੇ ਐਸਡੀਐਮ ਸ਼ੁਭੀ ਆਂਗਰਾ, ਡਿਪਟੀ ਡਾਇਰੈਕਟਰ ਡੀਬੀਈਈ ਨੀਲਾਮ ਮਹੇ, ਡਾਇਰੈਕਟਰ ਰਿਕਰੂਟਮਟ ਜਲੰਧਰ ਕੈਂਟ ਕਰਨਲ ਰਸ਼ਮੀ ਨਰਾਇਣ ਹਾਜ਼ਿਰ ਸੀ।