Business Khas

Latest news
ਪੰਜਾਬ 'ਚ ਵਾਧੂ ਬਿਜਲੀ ਬਿੱਲਾਂ ਦਾ ਮੁੱਦਾ ਭਖਿਆ, ਚਰਨਜੀਤ ਚੰਨੀ ਨੇ ਕੀਤਾ ਵੱਡਾ ਐਲਾਨ SIR ਦੌਰਾਨ Form 6 ’ਚ ਬਦਲਾਅ ’ਤੇ ਸੁਪਰੀਮ ਕੋਰਟ ਦੀ ਟਿੱਪਣੀ, CJI ਸੂਰਿਆ ਕਾਂਤ ਨੇ ਕਿਹਾ- ‘ਅਸੀਂ ਮਨਜ਼ੂਰੀ ਨਹੀਂ ਦਿੱਤ... ਪੰਜਾਬ ਵਿੱਚ ਦੋ ਦਰਦਨਾਕ ਸੜਕ ਹਾਦਸੇ, 5 ਲੋਕਾਂ ਦੀ ਮੌਤ ਅਰੂਪ੍ਰੀਤ ਨੂੰ ਮਿਲੀ ਕਥਿਤ ਜਾਨੋਂ ਮਾਰਨ ਦੀ ਧਮਕੀ, Instagram ਅਕਾਊਂਟ ਹੋਇਆ ਪ੍ਰਾਈਵੇਟ ਬਾਸਕਟਬਾਲ ਅੰਡਰ-21 (ਲੜਕੇ) ਮੁਕਾਬਲੇ ‘ਚ ਦੋਆਬਾ ਖਾਲਸਾ ਸੈਂਟਰ ਦੀ ਟੀਮ ਨੇ ਕੀਤਾ ਪਹਿਲਾ ਸਥਾਨ ਹਾਸਲ  ਹਰ ਵਾਰਡ ਵਿੱਚ ਸੜਕਾਂ, ਸਟਰੀਟ ਲਾਈਟਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਪਹਿਲ: ਮੇਅਰ ਵਨੀਤ ਧੀਰ ਮੈਡ ਸੰਧੂ ਕਤਲਕਾਂਡ ਦੀ ਜਾਂਚ ਵਿੱਚ ਪੁਲਿਸ ਨੂੰ ਅਹਿਮ ਸੁਰਾਗ, ਸਾਜ਼ਿਸ਼ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਦਾ ਦਾਅਵਾ ਤਿਉਹਾਰੀ ਸੀਜ਼ਨ ਤੋਂ ਪਹਿਲਾਂ TV, Fridge ਤੇ AC ਮਹਿੰਗੇ, ਵਿਕਰੀ ਦੇ ਨਵੇਂ ਰਿਕਾਰਡ ਦੀ ਉਮੀਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਕਿਸ਼ੋਰ ਮਕਵਾਣਾ ਦੀ ਸਰਗਰਮੀ ਸ਼ਲਾਘਾਯੋਗ : ਸ਼ੀਤਲ ਅੰਗੁਰਾਲ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ
You are currently viewing ਪੰਜਾਬ ਵਿੱਚ ਦੋ ਦਰਦਨਾਕ ਸੜਕ ਹਾਦਸੇ, 5 ਲੋਕਾਂ ਦੀ ਮੌਤ

ਪੰਜਾਬ ਵਿੱਚ ਦੋ ਦਰਦਨਾਕ ਸੜਕ ਹਾਦਸੇ, 5 ਲੋਕਾਂ ਦੀ ਮੌਤ

ਪੰਜਾਬ ਵਿੱਚ ਅੱਜ ਦੋ ਵੱਖ-ਵੱਖ ਥਾਵਾਂ ’ਤੇ ਵਾਪਰੇ ਦਰਦਨਾਕ ਸੜਕ ਹਾਦਸਿਆਂ ਨੇ ਪੰਜ ਪਰਿਵਾਰਾਂ ਨੂੰ ਸਦਮੇ ਵਿੱਚ ਪਾ ਦਿੱਤਾ। ਬੰਗਾ ਅਤੇ ਬਠਿੰਡਾ ਵਿੱਚ ਵਾਪਰੇ ਇਨ੍ਹਾਂ ਹਾਦਸਿਆਂ ਦੌਰਾਨ ਕੁੱਲ 5 ਲੋਕਾਂ ਦੀ ਮੌਤ ਹੋ ਗਈ। ਦੋਵਾਂ ਮਾਮਲਿਆਂ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਵਾਂਸ਼ਹਿਰ ਜ਼ਿਲ੍ਹੇ ਦੀ ਸਬ-ਤਹਿਸੀਲ ਬੰਗਾ ਵਿੱਚ ਅੱਜ ਸਵੇਰੇ ਕਰੀਬ 5 ਵਜੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਮਨਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵੱਲ ਜਾ ਰਹੀ ਇੱਕ ਬੱਸ ਬੰਗਾ ਫਲਾਈਓਵਰ ਤੋਂ ਹੇਠਾਂ ਡਿੱਗ ਗਈ। ਹਾਦਸੇ ਵਿੱਚ ਕੰਡਕਟਰ ਸਮੇਤ ਤਿੰਨ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮ੍ਰਿਤਕਾਂ ਵਿੱਚ ਇੱਕ ਵਿਦਿਆਰਥੀ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਫਲਾਈਓਵਰ ’ਤੇ ਪਹੁੰਚਣ ਸਮੇਂ ਕਥਿਤ ਤੌਰ ’ਤੇ ਡਰਾਈਵਰ ਦੀ ਅੱਖ ਲੱਗਣ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਫਲਾਈਓਵਰ ਤੋਂ ਹੇਠਾਂ ਜਾ ਡਿੱਗੀ।

ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੂਜਾ ਹਾਦਸਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਨੇੜੇ ਰਾਮਪੁਰਾ-ਤਲਵੰਡੀ ਸਾਬੋ ਰੋਡ ’ਤੇ ਵਾਪਰਿਆ। ਇੱਥੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਟਰਾਲੀ ਨਾਲ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਆਪਣੇ ਘਰ ਵੱਲ ਜਾ ਰਹੇ ਸਨ। ਜਦੋਂ ਉਹ ਮੰਡੀ ਕਲਾਂ ਨੇੜੇ ਇੱਕ ਮੋੜ ’ਤੇ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਇੱਕ ਟਰਾਲੀ ਨਾਲ ਟਕਰਾ ਗਿਆ।

 ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।