Business Khas

Latest news
ਗਿੱਪੀ ਗਰੇਵਾਲ ਦਾ ਏਅਰ ਕੈਨੇਡਾ 'ਤੇ ਦੋਸ਼; ਬਿਜ਼ਨਸ ਕਲਾਸ ਦੀ ਟਿਕਟ ਦੀ ਅਦਾਇਗੀ ਦੇ ਬਾਵਜੂਦ ਇਕਾਨਮੀ ਸੀਟ ਦਿੱਤੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ‘ਨਾਨਾ’, ਪੰਜਾਬੀਆਂ ਨਾਲ ਸੀ ਲਗਾਵ GST काउंसिल की बैठक से कारोबारियों को राहत की उम्मीद ਲੰਗਰ ਹਾਲ ’ਤੇ ਹਮਲੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਕੋਹਲੀ ਨੂੰ ਲੈ ਕੇ ਫੈਲਾਇਆ ਗਿਆ ਇੰਨਾ ਵੱਡਾ ਝੂਠ, ‘ਕਿੰਗ’ ਨੇ ਖੁਦ ਦਿੱਤੀ ਸਫਾਈ
You are currently viewing ਲੰਗਰ ਹਾਲ ’ਤੇ ਹਮਲੇ ਦੋਸ਼ੀਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ

ਲੰਗਰ ਹਾਲ ’ਤੇ ਹਮਲੇ ਦੋਸ਼ੀਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਵਿਖੇ ਕੁਝ ਸ਼ਰਾਰਤੀ ਬਿਰਤੀ ਵਾਲੇ ਲੋਕਾਂ ਵੱਲੋਂ ਇੱਟਾਂ-ਰੋੜਿਆਂ ਨਾਲ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਮਸਲੇ ਤੋਂ ਤੁਰੰਤ ਹੀ ਸੇਧ ਲੈਂਦਿਆਂ ਪੰਜਾਬ ਅੰਦਰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰੂਆਂ ਦੀ ਇਸ ਪਾਵਨ ਧਰਤੀ ਉੱਤੇ ਕੋਈ ਵੀ ਬਾਹਰੀ ਵਿਅਕਤੀ ਗ਼ੈਰ-ਕਾਨੂੰਨ ਕਬਜ਼ੇ ਨਾ ਕਰੇ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਹੈ ਜੋ ਬਾਹਰੋਂ ਆਏ ਲੋਕ ਬਿਨਾਂ ਕਾਨੂੰਨ ਦੇ ਡਰ ਭੈਅ ਤੋਂ ਕੀਮਤੀ ਥਾਵਾਂ ਉੱਤੇ ਕਬਜ਼ਾ ਕਰ ਰਹੇ ਹਨ, ਜਦਕਿ ਪ੍ਰਸ਼ਾਸਨ ਦੀ ਇਹ ਪਹਿਲੀ ਜ਼ਿੰਮੇਵਾਰੀ ਹੈ ਕਿ ਅਜਿਹਾ ਨਾ ਹੋਵੇ।