Business Khas

Latest news
ਪੰਜਾਬ ਸਰਕਾਰ ਨੇ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ: ਮੋਹਿੰਦਰ ਭਗਤ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ ਪੰਜਾਬ ਸਰਕਾਰ ਨੇ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ: ਮੋਹਿੰਦਰ ਭਗਤ ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ
You are currently viewing ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ

ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ

ਨਕੋਦਰ (ਜਲੰਧਰ), 10 ਅਕਤੂਬਰ: ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਅੱਜ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਕਰਵਾਏ ਗਏ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੋਹਿੰਦਰ ਭਗਤ, ਡਾ. ਗੁਰਪ੍ਰੀਤ ਕੌਰ ਮਾਨ ਧਰਮਪਤਨੀ ਸ੍ਰ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।

ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ, ਜੋ ਸੱਚ, ਨੇਕੀ, ਮਨੁੱਖਤਾ ਦੇ ਨਾਲ-ਨਾਲ ਨੈਤਿਕਤਾ ’ਤੇ ਜ਼ੋਰ ਦਿੰਦੀਆਂ ਹਨ ਅਤੇ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਨੇ ਪਵਿੱਤਰ ‘ਰਾਮਾਇਣ’ ਦੀ ਰਚਨਾ ਕਰਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਜੀਵਨ ਨੂੰ ਸਫ਼ਲ ਤੇ ਖੁਸ਼ਹਾਲ ਬਣਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂਆਂ, ਸੰਤਾਂ, ਮਹਾਂਪੁਰਖਾਂ ਨੇ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ ਹੈ, ਜਿਸ ’ਤੇ ਚੱਲਦੇ ਹੋਏ ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਅਤੇ ਬਿਹਤਰੀ ਲਈ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵੱਖ-ਵੱਖ ਥਾਈਂ ਕਰਵਾਏ ਜਾ ਰਹੇ ਹਨ।