Business Khas

Latest news
भूर मंडी में 58वां वार्षिक जागरण श्रद्धा और भक्तिभाव से संपन्न, सरबजीत सिंह मक्कर विशेष तौर पर पहुंच... ਜਲੰਧਰ ਨੌਰਥ ਵਿੱਚ ਭਾਜਪਾ ਨੂੰ ਵੱਡਾ ਝਟਕਾ, ਵਿਸ਼ਾਲ ਰੇਰੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਮੋਹਿੰਦਰ ਭਗਤ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ 93 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ ਇਲਾਕੇ ’ਚ 23 ਅਕਤੂਬਰ ਨੂੰ ਕੱਢੀ ਜਾਵੇਗੀ ਸ਼ੋਭਾ ਨਸ਼ਾ ਤਸਕਰਾਂ ਨੂੰ 10 ਸਾਲ ਜੇਲ੍ਹ; ਨਹੀਂ ਮਿਲੇਗੀ ਜ਼ਮਾਨਤ : ਹਰਸਿਮਰਤ ਬਾਦਲ ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ गांव आलमपुर बक्का में करवाया नुक्कड़ नाटक, नशों के बुरे प्रभावों से करवाया जागरूक भगवान वाल्मीकि महाराज जी के प्रगट उत्सव संबंधी बस्तिआत इलाके में 23 अक्तूबर को निकाली जाएगी शोभा यात... ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਵਾਧਾ, ਜਨਤਾ 'ਤੇ ਪਈ ਮਹਿੰਗਾਈ ਦੀ ਮਾਰ ਭਾਰੀ ਮੀਂਹ ਦੀ ਮਾਰ: ਮੰਡੀਆਂ 'ਚ ਪਿਆ ਝੋਨਾ ਭਿੱਜਿਆ, ਕਿਸਾਨਾਂ ਦੀ ਵਧੀ ਚਿੰਤਾ
You are currently viewing ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ

ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ

ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਹੋਰਨਾਂ ਨੂੰ 19 ਅਕਤੂਬਰ 2026 ਨੂੰ ਚੰਡੀਗੜ੍ਹ ਸਥਿਤ ਈ ਡੀ ਦਫ਼ਤਰ ਵਿਖੇ ਤਲਬ ਕੀਤਾ ਹੈ। ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਕਥਿਤ ਵੀਡੀਓ ਨੂੰ ਕਥਿਤ ਤੌਰ ‘ਤੇ ਏ ਆਈ ਜਨਰੇਟਡ (ਨਕਲੀ) ਸਾਬਤ ਕਰਨ ਲਈ ਤਿਆਰ ਕੀਤੀਆਂ ਗਈਆਂ ਜਾਅਲੀ ਫੋਰੈਂਸਿਕ ਤੇ ਸਾਈਬਰ ਰਿਪੋਰਟਾਂ ਨਾਲ ਜੁੜਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਈ ਡੀ ਵੱਲੋਂ ਇਸ ਮਾਮਲੇ ਵਿੱਚ ਹੋਏ ਸ਼ੱਕੀ ਵਿੱਤੀ ਲੈਣ-ਦੇਣ ਅਤੇ ਇਸ ਪਿੱਛੇ ਰਚੀ ਗਈ ਕਥਿਤ ਸਾਜ਼ਿਸ਼ ਦੇ ਵੇਰਵਿਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਇਹ ਵਿਵਾਦ ਉਸ ਸਮੇਂ ਭਖਿਆ ਸੀ ਜਦੋਂ ਗੁਰੂਗ੍ਰਾਮ ਪੁਲੀਸ ਨੇ ਇੱਕ ਕੇਸ ਦਰਜ ਕਰਕੇ ਖ਼ੁਲਾਸਾ ਕੀਤਾ ਸੀ ਕਿ ਮੁੱਖ ਮੰਤਰੀ ਦੀ ਕਥਿਤ ਵੀਡੀਓ ਨੂੰ ਜਾਅਲੀ ਸਿੱਧ ਕਰਨ ਲਈ ਮੋਟੀ ਰਕਮ ਦੇ ਬਦਲੇ ਨਕਲੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਸਨ। ਇਸ ਮਾਮਲੇ ਵਿੱਚ ਗੁਰੂਗ੍ਰਾਮ ਪੁਲੀਸ ਪਹਿਲਾਂ ਹੀ ਦੋ ਮੁਲਜ਼ਮਾਂ ਅਰੁਣ ਮਹਿੰਦਰੂ ਅਤੇ ਅੰਕਿਤ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਨ੍ਹਾਂ ਦੋਵਾਂ ‘ਤੇ ਕਿਸੇ ਮਾਨਤਾ ਪ੍ਰਾਪਤ ਲੈਬ ਤੋਂ ਬਿਨਾਂ ਹੀ ਕਥਿਤ ਤੌਰ ‘ਤੇ ਜਾਅਲੀ ਸਾਈਬਰ ਜਾਂਚ ਰਿਪੋਰਟਾਂ ਤਿਆਰ ਕਰਨ ਦੇ ਦੋਸ਼ ਲੱਗੇ ਹਨ।