Business Khas

Latest news
ਇਤਹਾਸਿਕ ਗੁਰੂਦਵਾਰਾ ਬੰਗਲਾ ਸਾਹਿਬ ਵਿੱਚ ਪੁਲਸ ਦਾਖਲੇ ਦੀ ਸਿੱਖ ਤਾਲਮੇਲ ਕਮੇਟੀ ਵੱਲੋ ਜੋਰਦਾਰ ਨਿੰਦਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਦੇ ਮੱਦੇਨਜ਼ਰ 24 ਤੇ 26 ਅਕਤੂਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਜਲੰਧਰ ਕੈਂਟ ਪੈਰੀਫੇਰੀ ਰੋਡ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਡੀਸੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ ਇਤਹਾਸਿਕ ਗੁਰੂਦਵਾਰਾ ਬੰਗਲਾ ਸਾਹਿਬ ਵਿੱਚ ਪੁਲਸ ਦਾਖਲੇ ਦੀ ਸਿੱਖ ਤਾਲਮੇਲ ਕਮੇਟੀ ਵੱਲੋ ਜੋਰਦਾਰ ਨਿੰਦਾ भूर मंडी में 58वां वार्षिक जागरण श्रद्धा और भक्तिभाव से संपन्न, सरबजीत सिंह मक्कर विशेष तौर पर पहुंच... ਜਲੰਧਰ ਨੌਰਥ ਵਿੱਚ ਭਾਜਪਾ ਨੂੰ ਵੱਡਾ ਝਟਕਾ, ਵਿਸ਼ਾਲ ਰੇਰੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਮੋਹਿੰਦਰ ਭਗਤ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ 93 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ ਇਲਾਕੇ ’ਚ 23 ਅਕਤੂਬਰ ਨੂੰ ਕੱਢੀ ਜਾਵੇਗੀ ਸ਼ੋਭਾ ਨਸ਼ਾ ਤਸਕਰਾਂ ਨੂੰ 10 ਸਾਲ ਜੇਲ੍ਹ; ਨਹੀਂ ਮਿਲੇਗੀ ਜ਼ਮਾਨਤ : ਹਰਸਿਮਰਤ ਬਾਦਲ ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ
You are currently viewing ਇਤਹਾਸਿਕ ਗੁਰੂਦਵਾਰਾ ਬੰਗਲਾ ਸਾਹਿਬ ਵਿੱਚ ਪੁਲਸ ਦਾਖਲੇ ਦੀ ਸਿੱਖ ਤਾਲਮੇਲ ਕਮੇਟੀ ਵੱਲੋ ਜੋਰਦਾਰ ਨਿੰਦਾ

ਇਤਹਾਸਿਕ ਗੁਰੂਦਵਾਰਾ ਬੰਗਲਾ ਸਾਹਿਬ ਵਿੱਚ ਪੁਲਸ ਦਾਖਲੇ ਦੀ ਸਿੱਖ ਤਾਲਮੇਲ ਕਮੇਟੀ ਵੱਲੋ ਜੋਰਦਾਰ ਨਿੰਦਾ

ਜਲੰਧਰ, ਇਤਹਾਸਿਕ ਗੁਰੂਦਵਾਰਾ ਬੰਗਲਾ ਸਾਹਿਬ ਵਿੱਚ ਪੁਲਸ ਦਾਖਲੇ ਦੀ ਸਿੱਖ ਤਾਲਮੇਲ ਕਮੇਟੀ ਵੱਲੋ ਜੋਰਦਾਰ ਨਿੰਦਾ ਕਾਕਰੋਚ ਜਨਤਾ ਪਾਰਟੀ ਵੱਲੋ ਦਿੱਲੀ ਜੰਤਰ ਮੰਤਰ ਜੌ ਪ੍ਰਦਰਸ਼ਨ ਕੀਤਾ ਗਿਆ ਸੀ ਉਸ ਦੌਰਾਨ ਕੁਝ ਅੰਦੋਲਨਕਾਰੀ ਗੁਰਦਵਾਰਾ ਬੰਗਲਾ ਸਾਹਿਬ ਵਿੱਚ ਸਰਨ ਲੈਣ ਆਏ ਸਨ ਜਿਨ੍ਹਾਂ ਦੇ ਪਿੱਛੇ ਦਿੱਲੀ ਪੁਲਸ ਗੁਰੂ ਘਰ ਅੰਦਰ ਦਾਖਲ ਹੋਈ ਜਿਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜ੍ਹੀ ਹੈ

ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਗੁਰਵਿੰਦਰ ਸਿੰਘ ਨਾਗੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਬੀਜੇਪੀ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਹੋਣ ਦਾ ਦਮ ਭਰਦੀ ਹੈ ਸਿੱਖ ਪ੍ਰੰਪਰਾਵਾਂ ਗੁਰੂ ਘਰ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਇਹ ਕੋਈ ਵੀ ਮੌਕਾ ਨਹੀ ਛੱਡਦੀ ਜਦੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਇੰਦਰਾ ਦੀ ਜਾਲਮ ਸਰਕਾਰ ਨੇ ਹਮਲਾ ਕੀਤਾ ਸੀ ਤਾਂ ਲੱਡੂ ਵੰਡਣ ਵਿਚ ਇਹ ਬੀਜੇਪੀ ਵਾਲੇ ਸਭ ਤੋਂ ਅੱਗੇ ਸਨ ਬੀਜੇਪੀ ਦੇ ਸਮੇਂ ਵਿਚ ਹੀ ਗੁਰਦਵਾਰਾ ਗਿਆਨ ਗੋਦੜੀ ਜੌ ਗੁਰੂ ਨਾਨਕ ਸਾਹਿਬ ਦੀ ਯਾਦ ਵਿਚ ਹਰਦਵਾਰ ਵਿੱਚ ਬਣਿਆ ਸੀ

ਉਹ ਢਹਿ ਢੇਰੀ ਕਰ ਦਿੱਤਾ ਗਿਆ ਗੁਰਦਵਾਰਾ ਮੰਗੁ ਮਠ ਸਮੇਤ ਕਿੰਨੇ ਹੀ ਗੁਰੂ ਘਰਾਂ ਨੂੰ ਨੁਕਸਾਨ ਇਸ ਪਾਰਟੀ ਕੋਲੋ ਪੰਥ ਦੇ ਭਲੇ ਆਸ ਕਰਨੀ ਹੀ ਵਿਅਰਥ ਹੈ ਅਸੀ ਅਕਾਲੀ ਦਲ ਬਾਦਲ ਤੇ ਪੁਨਰ ਸੁਰਜੀਤ ਤੋ ਪੁੱਛਣਾ ਚਾਹੁੰਦੇ ਹਾਂ ਕਿ ਸੋਚ ਕੇ ਤੁਸੀ ਇਸ ਪਾਰਟੀ ਨਾਲ ਗਠਜੋੜ ਲਈ ਤਰਲੋ ਮੱਛੀ ਹੋ ਰਹੇ ਹੋ ਤੁਹਾਨੂੰ ਇਤਹਾਸ ਬੜੇ ਗੋਹ ਨਾਲ ਦੇਖ ਰਿਹਾ ਹੈ ਅਤੇ ਇਤਹਾਸ ਕਦੇ ਮਾਫ ਨਹੀ ਕਰਦਾ ਅਸੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਤੋਂ ਮੰਗ ਕਰਦੇ ਹਾਂ ਉਹ ਪੁਲਿਸ ਦੇ ਗੁਰੂਘਰ ਵਿੱਚ ਦਾਖਲੇ ਦੇ ਸਖ਼ਤ ਸਟੈਂਡ ਲੈਣ ਇਸ ਮੌਕੇ ਤੇ ਹਰਪਾਲ ਸਿੰਘ ਪਾਲੀ ਅਮਨਦੀਪ ਸਿੰਘ ਬੱਗਾ ਮਨਮਿੰਦਰ ਸਿੰਘ ਭਾਟੀਆ ਅਤੇ ਹਰਨੇਕ ਸਿੰਘ ਨੇਕੀ ਹਾਜਰ ਸਨ