ਜਲੰਧਰ, ਕੈਂਟ ਪੈਰੀਫੇਰੀ ਰੋਡ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਸਵੇਰੇ 10:30 ਵਜੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਪ੍ਰਸਤਾਵਿਤ ਪੈਰੀਫੇਰੀ ਰੋਡ ਦੇ ਨਾਲ ਲੱਗਦੀਆਂ ਕਲੋਨੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।
ਜਾਣਕਾਰੀ ਅਨੁਸਾਰ, ਪ੍ਰਸਤਾਵਿਤ ਜਲੰਧਰ ਕੈਂਟ ਪੈਰੀਫੇਰੀ ਰੋਡ ਲਗਭਗ 12 ਕਿਲੋਮੀਟਰ ਲੰਬੀ ਹੋਵੇਗੀ। ਇਹ ਸੜਕ ਅਟਵਾਲ ਹਾਊਸ ਤੋਂ ਸ਼ੁਰੂ ਹੋ ਕੇ ਜਸਵੰਤ ਨਗਰ, ਗੜ੍ਹਾ, ਸੁਭਾਨਾ, ਧੀਣਾ, ਸੰਸਾਰਪੁਰ, ਅਲਾਦੀਨਪੁਰ, ਖੁਸਰੋਪੁਰ, ਸੋਫੀ ਪਿੰਡ, ਨੰਗਲ ਕਰਾਰ ਖਾਂ, ਦੀਪ ਨਗਰ ਅਤੇ ਵਡਿੰਗ ਰਾਹੀਂ ਜੀ.ਟੀ. ਰੋਡ ਨਾਲ ਜੁੜਨ ਦੀ ਤਜਵੀਜ਼ ਹੈ।
ਇਸ ਸਬੰਧੀ ਇਲਾਕੇ ਦੇ ਵਸਨੀਕਾਂ ਅਤੇ ਕਲੋਨੀਆਂ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਤੱਕ ਆਪਣੀ ਮੰਗ ਪਹੁੰਚਾਉਣ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ। ਮੰਗ ਪੱਤਰ ਰਾਹੀਂ ਮੁੱਖ ਮੰਤਰੀ ਨੂੰ ਪ੍ਰਸਤਾਵਿਤ ਸੜਕ ਦੇ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਜਾਵੇਗੀ।
ਇਸ ਮੌਕੇ ਕੌਂਸਲਰ ਬਲਰਾਜ ਠਾਕੁਰ ਸਮੇਤ ਪ੍ਰਸਤਾਵਿਤ ਜਲੰਧਰ ਕੈਂਟ ਪੈਰੀਫੇਰੀ ਰੋਡ ਦੇ ਨਾਲ ਲੱਗਦੀਆਂ ਕਲੋਨੀਆਂ ਦੇ ਨੁਮਾਇੰਦਿਆਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ।
