ਜਲੰਧਰ, 13 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ 24 ਅਕਤੂਬਰ 2026 ਨੂੰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ/ਰੂਟ ਅਤੇ 26 ਅਕਤੂਬਰ 2026 ਨੂੰ ਪ੍ਰਗਟ ਉਤਸਵ ਸਬੰਧੀ ਧਾਰਮਿਕ ਸਮਾਗਮਾਂ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
