Business Khas

Latest news
रुबियो ने जामनगर रवाना होने से पहले अदाणी ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਮੁਲਾਜ਼ਮਾਂ ਨੂੰ ਮਿਲੇਗਾ ਬੋਨਸ ‘गजब रात' से लेकर 'ल्यूपिन 4' तक, आ रहीं ये धांसू फिल्में और सीरीज ਦਲੇਰ ਮਹਿੰਦੀ ਦੇ ਹੱਕ ‘ਚ ਉਤਰੇ ਅਨੁਪਮ ਖੇਰ, ਕਪਿਲ ਸ਼ਰਮਾ ਸਮੂਹ ਪੋਲਿੰਗ ਬੂਥਾਂ ’ਤੇ 25 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ ਪੁਲਿਸ ਕਰਮਚਾਰੀਆਂ ਦੀ ਕੁਰਬਾਨੀ ਸਦਾ ਪ੍ਰੇਰਨਾ ਦਿੰਦੀ ਰਹੇਗੀ: ਡੀਜੀਪੀ ਗੌਰਵ ਯਾਦਵ ਬਿਨਾਂ ਬਾਹਾਂ ਵਾਲੀ ਤੀਰਅੰਦਾਜ਼ ਨੇ ਪੈਰਾਂ ਨਾਲ ਕਮਾਨ ਖਿੱਚ ਕੇ ਰਚਿਆ ਇਤਿਹਾਸ ਦੁਰਗਾ ਪੂਜਾ ਪੰਡਾਲ ’ਚ ਮਾਂ-ਪੁੱਤ ਦੇ ਆਖ਼ਰੀ ਜੱਫ਼ੀ ਵਾਲੇ ਦਿਲ-ਕੰਬਾਊ ਦ੍ਰਿਸ਼ ਨੇ ਕੀਤਾ ਸਭ ਨੂੰ ਭਾਵੁਕ ਜਿਲਾ ਪੱਧਰੀ ਧਰਨਿਆਂ ਵਿੱਚ ਇਕੱਠੇ ਹੋਣਗੇ : ਤਾਲਮੇਲ ਕਮੇਟੀ मेगा प्रोजेक्ट से पीछे हटा चीन, उलटफेर के पीछे कौन, भारत को मौका?
You are currently viewing ਸਮੂਹ ਪੋਲਿੰਗ ਬੂਥਾਂ ’ਤੇ 25 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਸਮੂਹ ਪੋਲਿੰਗ ਬੂਥਾਂ ’ਤੇ 25 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸ.ਐਸ.ਆਰ.-2026 ਤਹਿਤ ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ 25 ਅਕਤੂਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਆਪਣੇ ਨਾਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰਨਗੇ। ਨਾਲ ਹੀ, ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਂ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਅਤੇ 8 ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ।

ਸ਼੍ਰੀ ਵਾਲੀਆ ਨੇ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਸਥਾਪਿਤ ਕੀਤੇ ਜਾ ਰਹੇ ਹਨ, ਜਿੱਥੇ ਵੋਟਰ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਂ ਦੀ ਜਾਂਚ ਅਤੇ ਪੁਸ਼ਟੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ 31 ਅਕਤੂਬਰ 2026 ਤੱਕ ਲਗਾਤਾਰ ਬਿਰਧ ਆਸ਼ਰਮਾਂ ਅਤੇ ਕੁਸ਼ਟ ਆਸ਼ਰਮਾਂ ਵਿੱਚ ਰਹਿ ਰਹੇ ਯੋਗ ਵਿਅਕਤੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿੱਚ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।