Business Khas

Latest news
ਭਾਜਪਾ ਸ਼ਹਿਰੀ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਨਵੇਂ ਭਾਜਪਾ ਅਹੁਦੇਦਾਰਾਂ ਦਾ ਸਨਮਾਨ ਕੀਤਾ ਪਰਵਾਸ 'ਚ ਗਿਰਾਵਟ ਦਾ ਸਿਹਰਾ ਭਗਵੰਤ ਮਾਨ ਨਾ ਲੈਣ, ਅੱਜ ਵੀ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਪੰਜਾਬ ਦੇ ਨੌਜਵਾਨ हेलीकॉप्टर क्रैश होने से उसमें सवार सभी 6 यात्रियों की मौत ਦੀਵਾਲੀ ਤੋਂ ਬਾਅਦ ਮੁੜ ਇਕੱਠੇ ਹੋ ਸਕਦੇ ਹਨ ਭਾਜਪਾ ਤੇ ਅਕਾਲੀ ਦਲ ਜਲੰਧਰ ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ पक्षों को दस्तावेज पेश करने के लिए मिला 4 सप्ताह का समय ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ ਦਿਲਜੀਤ ਦੋਸਾਂਝ ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਸਖ਼ਤ ਇੱਕ ਸਮੁੰਦਰ ਵਿੱਚ ਡੁੱਬਿਆ ਤੇ ਦੂਜੇ ਦੀ ਸ਼ੱਕੀ ਹਾਲਾਤਾਂ ਵਿੱਚ ਗਈ ਜਾਨ पटाखा मार्केट और ग्राम पंचायत राओवाली के बीच विवाद सुलझा, आपसी सहमति से हुआ समझौता
You are currently viewing ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਲੈ ਕੇ ਸੜਕ ਵਿਚਕਾਰ ਹੰਗਾਮਾ ਖੜ੍ਹਾ ਹੋ ਗਿਆ। ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮ ‘ਤੇ ਨਸ਼ਾ ਕਰਨ ਦੇ ਇਲਜ਼ਾਮ ਲਗਾਏ, ਜਿਸ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮਿਲੀ ਜਾਣਕਾਰੀ ਮੁਤਾਬਕ, ਲੋਕਾਂ ਨੇ ਏਐੱਸਆਈ ਨੂੰ ਕਾਬੂ ਕਰ ਲਿਆ ਅਤੇ ਦਾਅਵਾ ਕੀਤਾ ਕਿ ਉਹ ਨਸ਼ੇ ਦੀ ਹਾਲਤ ਵਿੱਚ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮ ਦੀ ਜੇਬ ਵਿੱਚੋਂ ਨਸ਼ੀਲਾ ਪਦਾਰਥ ਮਿਲਣ ਦੇ ਇਲਜ਼ਾਮ ਵੀ ਲਗਾਏ ਗਏ। ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ।

ਘਟਨਾ ਦੀ ਖ਼ਬਰ ਫੈਲਦਿਆਂ ਹੀ ਮੌਕੇ ‘ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਭੀੜ ਨੇ ਏਐੱਸਆਈ ਨੂੰ ਘੇਰ ਲਿਆ ਅਤੇ ਮਾਹੌਲ ਤਣਾਅਪੂਰਨ ਬਣ ਗਿਆ। ਲੋਕਾਂ ਵਿੱਚ ਇਸ ਘਟਨਾ ਨੂੰ ਲੈ ਕੇ ਕਾਫ਼ੀ ਰੋਸ ਦੇਖਣ ਨੂੰ ਮਿਲਿਆ।

ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਦੋਂ ਪੁਲਿਸ ਵਾਲਾ ਨਸ਼ਾ ਕਰਦਾ ਫੜਿਆ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਆਏ ਦਿਨ ਕਈ ਪੁਲਿਸ ਮੁਲਾਜ਼ਮ ਨਸ਼ੇ ਵਿੱਚ ਡੁੱਬੇ ਨਜ਼ਰ ਆਉਂਦੇ ਹਨ।