Business Khas

Latest news
ਭਾਜਪਾ ਸ਼ਹਿਰੀ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਨਵੇਂ ਭਾਜਪਾ ਅਹੁਦੇਦਾਰਾਂ ਦਾ ਸਨਮਾਨ ਕੀਤਾ ਪਰਵਾਸ 'ਚ ਗਿਰਾਵਟ ਦਾ ਸਿਹਰਾ ਭਗਵੰਤ ਮਾਨ ਨਾ ਲੈਣ, ਅੱਜ ਵੀ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਪੰਜਾਬ ਦੇ ਨੌਜਵਾਨ हेलीकॉप्टर क्रैश होने से उसमें सवार सभी 6 यात्रियों की मौत ਦੀਵਾਲੀ ਤੋਂ ਬਾਅਦ ਮੁੜ ਇਕੱਠੇ ਹੋ ਸਕਦੇ ਹਨ ਭਾਜਪਾ ਤੇ ਅਕਾਲੀ ਦਲ ਜਲੰਧਰ ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ पक्षों को दस्तावेज पेश करने के लिए मिला 4 सप्ताह का समय ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ ਦਿਲਜੀਤ ਦੋਸਾਂਝ ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਸਖ਼ਤ ਇੱਕ ਸਮੁੰਦਰ ਵਿੱਚ ਡੁੱਬਿਆ ਤੇ ਦੂਜੇ ਦੀ ਸ਼ੱਕੀ ਹਾਲਾਤਾਂ ਵਿੱਚ ਗਈ ਜਾਨ पटाखा मार्केट और ग्राम पंचायत राओवाली के बीच विवाद सुलझा, आपसी सहमति से हुआ समझौता
You are currently viewing ਦੀਵਾਲੀ ਤੋਂ ਬਾਅਦ ਮੁੜ ਇਕੱਠੇ ਹੋ ਸਕਦੇ ਹਨ ਭਾਜਪਾ ਤੇ ਅਕਾਲੀ ਦਲ

ਦੀਵਾਲੀ ਤੋਂ ਬਾਅਦ ਮੁੜ ਇਕੱਠੇ ਹੋ ਸਕਦੇ ਹਨ ਭਾਜਪਾ ਤੇ ਅਕਾਲੀ ਦਲ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ ਲਗਭਗ ਤੈਅ ਹੈ। ਭਰੋਸਮੰਦ ਸੂਤਰਾਂ ਅਨੁਸਾਰ, ਦੋਵੇਂ ਪਾਰਟੀਆਂ ਪਹਿਲਾਂ ਹੀ ਇਕੱਠੇ ਚੋਣਾਂ ਲੜਨ ਦੀ ਸੰਭਾਵਨਾ ‘ਤੇ ਵਿਚਾਰ ਕਰ ਚੁੱਕੀਆਂ ਹਨ। ਦੀਵਾਲੀ ਤੋਂ ਬਾਅਦ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੇੜੇ ਭਾਜਪਾ-ਅਕਾਲੀ ਗਠਜੋੜ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਵਿੱਚ ਇੱਕ ਵੱਡੀ ਰੈਲੀ ਕਰਨ ਜਾ ਰਹੇ ਹਨ, ਜੋ ਸੰਭਾਵੀ ਤੌਰ ‘ਤੇ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਦਾ ਰਸਮੀ ਐਲਾਨ ਹੋਵੇਗਾ। ਬਠਿੰਡਾ ਨੂੰ ਬਾਦਲ ਪਰਿਵਾਰ ਦਾ ਰਾਜਨੀਤਿਕ ਗੜ੍ਹ ਮੰਨਿਆ ਜਾਂਦਾ ਹੈ। ਜਿਸ ਕਾਰਨ ਇਸ ਰੈਲੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਰੈਲੀ ਦੀ ਤਾਰੀਖ ਅਤੇ ਗਠਜੋੜ ਦੇ ਐਲਾਨ ਦਾ ਅਧਿਕਾਰਤ ਤੌਰ ‘ਤੇ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦੇ ਅੰਦਰ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਹਨ। ਸੂਤਰਾਂ ਅਨੁਸਾਰ, ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 47-48 ‘ਤੇ ਚੋਣ ਲੜ ਸਕਦੀ ਹੈ।ਕਈ ਦਹਾਕਿਆਂ ਤੱਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਵਿਚਾਲੇ ਗੱਠਜੋੜ ਰਿਹਾ।

ਭਾਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਹੋਣ ਜਾਂ ਅਟਲ ਬਿਹਾਰੀ ਵਾਜਪਾਈ ਵਰਗੇ ਆਗੂ, ਸਾਰੇ ਪੰਜਾਬ ‘ਚ ਬਣਨ ਵਾਲੀ ਸਰਕਾਰ ਨੂੰ ਐੱਨਡੀਏ ਸਰਕਾਰ ਕਹਿ ਕੇ ਹੀ ਸੰਬੋਧਨ ਕਰਦੇ ਰਹੇ। ਕਿਸਾਨ ਅੰਦੋਲਨ ਦੌਰਾਨ ਗੱਠਜੋੜ (ਟੁੱਟਿਆ ਤਾਂ ਪੰਜਾਬ ‘ਚ ਐੱਨਡੀਏ ਸ਼ਬਦ ਦੀ ਵਰਤੋਂ ਬੰਦ ਹੋ ਗਈ। ਭਾਜਪਾ ਪੰਜਾਬ ‘ਚ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਕਰਨ ਲੱਗੀ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਉਣ ਦੀ ਗੱਲ ਕਰਨ ਲੱਗਾ। ਹੁਣ ਤਕ ਤਾਂ ਇਹੀ ਕਿਹਾ ਜਾ ਰਿਹਾ ਸੀ ਪਰ ਵੀਰਵਾਰ ਨੂੰ ਭਾਜਪਾ ਦੇ ਦਿੱਗਜ ਆਗੂ ਅਮਿਤ ਸ਼ਾਹ ਦੇ ਬਿਆਨ ‘ਚ ਲਗਭਗ ਪੰਜ ਸਾਲਾਂ ਬਾਅਦ ਪਹਿਲੀ ਵਾਰ ਪੰਜਾਬ ‘ਚ ਐੱਨਡੀਏ ਸਰਕਾਰ ਦਾ ਜ਼ਿਕਰ ਹੋਇਆ ਹੈ। ਇਸ ਬਿਆਨ ਨੇ ਇੱਕ ਵਾਰ ਫਿਰ ਪੰਜਾਬ ‘ਚ ਗੱਠਜੋੜ ਦੀਆਂ ਚਰਚਾਵਾਂ ਨੂੰ ਜ਼ੋਰ ਦੇ ਦਿੱਤਾ ਹੈ।