Business Khas

Latest news
ਡਿਪਟੀ ਕਮਿਸ਼ਨਰ ਨੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸ਼ਾਨਦਾਰ ਸਫ਼ਲਤਾ ਲਈ ਜਲੰਧਰ ਦੇ ਲੋਕਾਂ ਦਾ ਕੀਤਾ ਧੰਨਵਾਦ ਬੈਂਕਾਂ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਬਾਰੇ ਕੀਤੀ ਚਰਚਾ ਡਰੱਗ ਹਾਟਸਪਾਟ ਖੇਤਰਾਂ ’ਚ ਲਗਾਏ ਜਾ ਰਹੇ ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ ਅਮਰੀਕਾ 'ਚ ਨਗਰ ਕੀਰਤਨ ਦੌਰਾਨ ਭਿੜੀਆਂ ਦੋ ਧਿਰਾਂ, ਚਾਕੂ ਤੇ ਗੋਲੀਬਾਰੀ 'ਚ ਦੋ ਵਿਅਕਤੀ ਜ਼ਖ਼ਮੀ ਬੰਬੇ ਹਾਈ ਕੋਰਟ ਨੇ ਅਦਾਕਾਰਾ ਦੀ ਅਪੀਲ 'ਤੇ ਦਿੱਤਾ ਹੁਕਮ ਰੇਸ ਦੇ ਚੱਕਰ 'ਚ 5 ਸਾਲਾ ਬੱਚੀ ਤੇ ਮਾਂ ਨੂੰ ਕਾਰ ਨਾਲ ਕੁਚਲਿਆ ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ ਲੋਕਾਂ ਨੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ਵਿਸ਼ਵ ਪੱਧਰੀ ਪ੍ਰਬੰਧਾਂ ਦੀ ਕੀਤੀ ਸ਼ਲਾਘਾ  ਅਚਾਰ ਦੇ ਡੱਬੇ ਵਿੱਚੋਂ ਨਿਕਲੀ ਮਰੀ ਹੋਈ ਕਿਰਲੀ, ਖਪਤਕਾਰਾਂ ਵਿੱਚ ਭਾਰੀ ਰੋਸ प्रवक्ता बनने पर सरदार मख्खन सिंह अड्डा होशियारपुर का सम्मान
You are currently viewing ਬੈਂਕਾਂ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਬਾਰੇ ਕੀਤੀ ਚਰਚਾ

ਬੈਂਕਾਂ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਬਾਰੇ ਕੀਤੀ ਚਰਚਾ

ਜਲੰਧਰ, 3 ਨਵੰਬਰ : ਵਿੱਤੀ ਵਰ੍ਹੇ 2026-27 ਦੀ ਦੂਜੀ ਤਿਮਾਹੀ ਦੀ ਸਮੀਖਿਆ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਸਫ਼ਲਤਾਪੂਰਵਕ ਮੁਕੰਮਲ ਹੋ ਗਿਆ। ਐਲ.ਡੀ.ਐਮ. ਜਲੰਧਰ ਐੱਮ. ਐੱਸ. ਮੋਤੀ ਨੇ ਦੱਸਿਆ ਜ਼ਿਲ੍ਹੇ ਦੇ ਵੱਖ-ਵੱਖ 11 ਬਲਾਕਾਂ ਵਿੱਚ ਮੀਟਿੰਗਾਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਆਜੀਵਕਾ ਮਿਸ਼ਨ ਦੇ ਨੁਮਾਇੰਦੇ, ਨਾਬਾਰਡ ਦੇ ਅਧਿਕਾਰੀ, ਰੂਡਸੈਟ ਸੰਸਥਾ ਦੇ ਨੁਮਾਇੰਦੇ , ਕਰਿਸਲ ਤੇ ਅਰੋਹ ਫਾਊਂਡੇਸ਼ਨਾਂ ਅਤੇ ਬੈਂਕ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਮੀਟਿੰਗਾਂ ਵਿੱਚ ਦੂਜੀ ਤਿਮਾਹੀ ਦੌਰਾਨ (01.07.2026 ਤੋਂ 30. 09.2026 ਤੱਕ) ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਦੇ ਨਾਲ-ਨਾਲ ਚਾਲੂ ਵਿੱਤੀ ਵਰ੍ਹੇ ਲਈ ਮਿੱਥੇ ਗਏ ਟੀਚਿਆਂ ਅਤੇ ਨਤੀਜਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡੀ.ਐਫ.ਐਸ. ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ ਗ੍ਰਾਮ ਪੰਚਾਇਤ ਪੱਧਰ ’ਤੇ ਚੱਲ ਰਹੀ ‘ਫਾਈਨਾਂਸ਼ੀਅਲ ਇੰਕਲੂਜ਼ਨ ਸੈਚੂਰੇਸ਼ਨ’ ਮੁਹਿੰਮ ਬਾਰੇ ਵੀ ਬੈਂਕਾਂ ਨੂੰ ਜਾਣੂ ਕਰਵਾਇਆ ਗਿਆ, ਜੋ ਕਿ 21 ਅਕਤੂਬਰ ਤੋਂ ਸ਼ੁਰੂ ਹੋਈ ਹੈ ਅਤੇ 31 ਦਸੰਬਰ 2026 ਤੱਕ ਜਾਰੀ ਰਹੇਗੀ।

ਮੀਟਿੰਗਾਂ ਵਿੱਚ ਬੈਂਕ ਅਧਿਕਾਰੀਆਂ ਵੱਲੋਂ 30 ਸਤੰਬਰ 2026 ਨੂੰ ਸਮਾਪਤ ਹੋਈ ਤਿਮਾਹੀ ਦੌਰਾਨ ਆਪਣੇ-ਆਪਣੇ ਬੈਂਕ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਗਈ। ਐਲ.ਡੀ.ਐੱਮ. ਨੇ ਜਨ ਸੁਰੱਖਿਆ ਸਕੀਮਾਂ ਅਤੇ ਪੀ.ਐਮ. ਸਵੈਨਿਧੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਕਰਜ਼ੇ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਜਲਦ ਨਿਪਟਾਰੇ ਲਈ ਹਦਾਇਤਾਂ ਕੀਤੀਆਂ। ਬੈਂਕਾਂ ਨੂੰ ਸੀ.ਡੀ. ਰੇਸ਼ੋ ਵਿੱਚ ਸੁਧਾਰ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮਨਜ਼ੂਰ ਕਰਨ ਲਈ ਕਿਹਾ ਗਿਆ।