Business Khas

Latest news
‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਆਦਮਪੁਰ ਵਿਖੇ ਲਗਾਇਆ ਕੈਂਪ, 150 ਬਜ਼ੁਰਗਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ, DA ਵਿੱਚ 3 ਫ਼ੀਸਦੀ ਵਾਧਾ ਸ਼ਲਾਘਾਯੋਗ ਕਦਮ : ਅਮ੍ਰ... ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਆਦਮਪੁਰ ਵਿਖੇ ਲਗਾਇਆ ਕੈਂਪ, 150 ਬਜ਼ੁਰਗਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ मिडटर्म में मिली हार के बाद अब ईरान खत्म करेगा ट्रंप की ताकत? ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਰੋਹਿਤ ਗੋਦਾਰਾ ਗੈਂਗ ਦੇ ਨਾਂ ‘ਤੇ ਧਮਕੀ ਅਮਰੀਕਾ ਦੀਆਂ ਮਿਡਟਰਮ ਚੋਣਾਂ ‘ਚ ਟਰੰਪ ਨੇ ਮੰਨੀ ਹਾਰ ਮਨਪ੍ਰੀਤ ਬਾਦਲ ਦੀ ਧੀ ਰੀਆ ਦਾ ਹੋਇਆ ਵਿਆਹ, PM ਮੋਦੀ ਸਮੇਤ ਕਈ ਦਿੱਗਜ ਆਗੂ ਪਹੁੰਚੇ '6.7 करोड़ देकर भी दुनिया देख रही मेरा बाथरूम', गुरुग्राम में फ्लैट लेकर फंसा परिवार ਮਿਡਟਰਮ ਇਲੈਕਸ਼ਨ ‘ਚ ਰਿਪਲਿਕਨ ਦੀ ਹਾਰ ਤੋਂ ਬਾਅਦ ਈਰਾਨ ਵਿੱਚ ਲੱਗੇ ਪੋਸਟਰ पूर्व केंद्रीय मंत्री सोम प्रकाश और हरजीत सिंह संधू के नेतृत्व में पार्टी में जताया विश्वास
You are currently viewing ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਆਦਮਪੁਰ ਵਿਖੇ ਲਗਾਇਆ ਕੈਂਪ, 150 ਬਜ਼ੁਰਗਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ

ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਆਦਮਪੁਰ ਵਿਖੇ ਲਗਾਇਆ ਕੈਂਪ, 150 ਬਜ਼ੁਰਗਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ

ਜਲੰਧਰ, ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਪਹਿਲਕਦਮੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਸਿਹਤ ਸੇਵਾਵਾਂ ਸਬੰਧੀ ਕੈਂਪਾਂ ਦੀ ਲੜੀ ਤਹਿਤ ਅੱਜ ਸੀ.ਐਚ.ਸੀ. ਆਦਮਪੁਰ ਵਿਖੇ ਕੈਂਪ ਲਗਾਇਆ ਗਿਆ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਸਿਹਤ ਜਾਂਚ ਤੋਂ ਇਲਾਵਾ ਬਜ਼ੁਰਗਾਂ ਨੂੰ ਕਾਨੂੰਨੀ ਸਹਾਇਤਾ, ਵਿੱਤੀ ਸਾਖ਼ਰਤਾ ਆਦਿ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਸੀ.ਐਚ.ਸੀ. ਆਦਮਪੁਰ ਵਿਖੇ ਲਗਾਏ ਗਏ ਸਿਹਤ ਸੇਵਾਵਾਂ ਸਬੰਧੀ ਕੈਂਪ ਵਿੱਚ ਕਰੀਬ 150 ਬਜ਼ੁਰਗਾਂ ਨੇ ਲਾਭ ਲਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬਜ਼ੁਰਗਾਂ ਨੂੰ ਕਾਨੂੰਨੀ ਸਹਾਇਤਾ ਅਤੇ ਵਿੱਤੀ ਸਾਖ਼ਰਤਾ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਸਰਮਾਇਆ ਹਨ, ਜਿਨ੍ਹਾਂ ਦੀ ਸਾਂਭ-ਸੰਭਾਲ ਕਰਨਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਮਕਸਦ ਬਜ਼ੁਰਗਾਂ ਨੂੰ ਸੌਖੀਆਂ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਦੇਣਾ ਹੈ।