Business Khas

Latest news
‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਆਦਮਪੁਰ ਵਿਖੇ ਲਗਾਇਆ ਕੈਂਪ, 150 ਬਜ਼ੁਰਗਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ, DA ਵਿੱਚ 3 ਫ਼ੀਸਦੀ ਵਾਧਾ ਸ਼ਲਾਘਾਯੋਗ ਕਦਮ : ਅਮ੍ਰ... ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਆਦਮਪੁਰ ਵਿਖੇ ਲਗਾਇਆ ਕੈਂਪ, 150 ਬਜ਼ੁਰਗਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ मिडटर्म में मिली हार के बाद अब ईरान खत्म करेगा ट्रंप की ताकत? ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਰੋਹਿਤ ਗੋਦਾਰਾ ਗੈਂਗ ਦੇ ਨਾਂ ‘ਤੇ ਧਮਕੀ ਅਮਰੀਕਾ ਦੀਆਂ ਮਿਡਟਰਮ ਚੋਣਾਂ ‘ਚ ਟਰੰਪ ਨੇ ਮੰਨੀ ਹਾਰ ਮਨਪ੍ਰੀਤ ਬਾਦਲ ਦੀ ਧੀ ਰੀਆ ਦਾ ਹੋਇਆ ਵਿਆਹ, PM ਮੋਦੀ ਸਮੇਤ ਕਈ ਦਿੱਗਜ ਆਗੂ ਪਹੁੰਚੇ '6.7 करोड़ देकर भी दुनिया देख रही मेरा बाथरूम', गुरुग्राम में फ्लैट लेकर फंसा परिवार ਮਿਡਟਰਮ ਇਲੈਕਸ਼ਨ ‘ਚ ਰਿਪਲਿਕਨ ਦੀ ਹਾਰ ਤੋਂ ਬਾਅਦ ਈਰਾਨ ਵਿੱਚ ਲੱਗੇ ਪੋਸਟਰ पूर्व केंद्रीय मंत्री सोम प्रकाश और हरजीत सिंह संधू के नेतृत्व में पार्टी में जताया विश्वास
You are currently viewing ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ, DA ਵਿੱਚ 3 ਫ਼ੀਸਦੀ ਵਾਧਾ ਸ਼ਲਾਘਾਯੋਗ ਕਦਮ : ਅਮ੍ਰਿਤਪਾਲ ਸਿੰਘ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ, DA ਵਿੱਚ 3 ਫ਼ੀਸਦੀ ਵਾਧਾ ਸ਼ਲਾਘਾਯੋਗ ਕਦਮ : ਅਮ੍ਰਿਤਪਾਲ ਸਿੰਘ

ਆਮ ਆਦਮੀ ਪਾਰਟੀ, ਜਲੰਧਰ ਸ਼ਹਿਰੀ ਅਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਰੀਬ 8 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਦਿੰਦਿਆਂ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧਾ ਕਰਨ ਦੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਪੱਖੀ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ DA ਵਿੱਚ 3 ਫ਼ੀਸਦੀ ਦਾ ਵਾਧਾ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਆਰਥਿਕ ਰਾਹਤ ਸਾਬਤ ਹੋਵੇਗਾ। ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਸਗੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਆਰਥਿਕ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ 40 ਹਜ਼ਾਰ ਰੁਪਏ ਬੇਸਿਕ ਤਨਖ਼ਾਹ ਵਾਲੇ ਮੁਲਾਜ਼ਮ ਨੂੰ ਇਸ ਵਾਧੇ ਨਾਲ ਹਰ ਮਹੀਨੇ 1,200 ਰੁਪਏ ਵਾਧੂ ਮਿਲਣਗੇ। ਇਸ ਫ਼ੈਸਲੇ ਤੋਂ ਬਾਅਦ ਕੁੱਲ ਮਹਿੰਗਾਈ ਭੱਤਾ 53 ਫ਼ੀਸਦੀ ਹੋ ਜਾਵੇਗਾ। ਸਰਕਾਰ ਦਾ ਇਹ ਫ਼ੈਸਲਾ ਮੁਲਾਜ਼ਮਾਂ ਪ੍ਰਤੀ ਉਸ ਦੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ-ਹਿੱਤ ਵਿੱਚ ਫ਼ੈਸਲੇ ਲੈ ਰਹੀ ਹੈ। ਸਰਕਾਰ ਨੇ ਇਹ ਸਾਬਤ ਕੀਤਾ ਹੈ ਕਿ ਮੁਲਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਉਸ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮ ਵਰਗ ਦੀ ਮਿਹਨਤ ਅਤੇ ਯੋਗਦਾਨ ਦਾ ਪੂਰਾ ਸਨਮਾਨ ਕਰਦੀ ਹੈ। DA ਵਿੱਚ ਵਾਧੇ ਦਾ ਇਹ ਫ਼ੈਸਲਾ ਲੱਖਾਂ ਪਰਿਵਾਰਾਂ ਦੇ ਚਿਹਰਿਆਂ ’ਤੇ ਖੁਸ਼ੀ ਲਿਆਉਣ ਵਾਲਾ ਕਦਮ ਹੈ।

ਅੰਤ ਵਿੱਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ-ਭਲਾਈ ਅਤੇ ਮੁਲਾਜ਼ਮਾਂ ਦੇ ਹਿੱਤਾਂ ਲਈ ਕੰਮ ਕਰਦੀ ਰਹੇਗੀ।