Business Khas

Latest news
ਕਿਹਾ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਵਿਕਾਸ ਪ੍ਰਾਜੈਕਟਾਂ ਰਾਹੀਂ ਸਿੱਖਿਆ ਤੇ ਖੇਡਾਂ ਦੇ ਖੇਤਰ ਨੂੰ ਤਰਜੀਹ ਦਿੱਤੀ पुलिस कमिश्नर द्वारा आवाज़ प्रदूषण की रोकथाम संबंधी आदेश जारी ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ रणबीर कपूर की 'रामायण' ने छठे दिन बॉक्स ऑफिस पर कमा डाले इतने करोड़ रुपये 254 ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ DC ਵੀ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ... ਦੀਵਾਲੀ 'ਤੇ ਨੋਟਾਂ ਦੀ ਕੰਧ ਬਣਾ ਕੇ ਲਕਸ਼ਮੀ ਪੂਜਾ ਦਾ ਵੀਡੀਓ ਵਾਇਰਲ ਕਥਾ ਵਰਗੇ ਪਵਿੱਤਰ ਸਬਦ ਨੂੰ ਟਾਂਚ ਬਣਾ ਕੇ ਬੋਲਣ ਵਾਲੇ ਚੰਦੂਮਾਜਰਾ ਨੂੰ ਅਕਾਲ ਤੱਖਤ ਤੇ ਤਲਬ ਕੀਤਾ ਜਾਵੇ ਸਿੱਖ ਤਾਲਮੇਲ AAP leader murders: 'ਆਪ' ਆਗੂ ਨੇ ਆਪਣੇ ਹੀ ਭਰਾ ਦਾ ਕਰ ਦਿੱਤਾ ਕਤਲ ਸਿੱਖੀ ਦੀ ਚੜਦੀਕਲਾ ਲਈ ਤਿਆਗ ਕਰਨ ਵਾਲਿਆਂ ਇਤਹਾਸ ਭਰਿਆ ਪਿਆ
You are currently viewing ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ ਇੱਕ ਮਹੀਨੇ ਲਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ ਇੱਕ ਮਹੀਨੇ ਲਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਉੱਤੇ ਸੰਗਤ ਵਿੱਚ ਕੀਰਤਨ ਕਰਨ ਤੋਂ ਮਿਤੀ 13 ਨਵੰਬਰ 2026 ਤੋਂ ਲੈ ਕੇ 12 ਦਸੰਬਰ 2026 ਤੱਕ ਇੱਕ ਮਹੀਨੇ ਦੀ ਰੋਕ ਲਗਾਈ ਗਈ ਹੈ। ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਦੋਵਾਂ ਜਥਿਆਂ ਵਿਚਕਾਰ ਚੱਲ ਰਹੇ ਆਪਸੀ ਵਿਵਾਦ ਅਤੇ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿੱਖ ਰਹਿਤ ਮਰਯਾਦਾ, ਸੰਗਤ ਵਿਚ ਵਿਚਰਨ ਅਤੇ ਗੁਰਮਤਿ ਸੰਗੀਤ ਦੀ ਸੋਝੀ ਪ੍ਰਾਪਤ ਕਰਨ ਲਈ ਭਾਈ ਜਗਜੀਤ ਸਿੰਘ ਬਬੀਹਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਹੀਨੇ ਲਈ ਗੁਰਮਤਿ ਦੀ ਜਾਣਕਾਰੀ ਪ੍ਰਾਪਤ ਕਰਨਗੇ ਅਤੇ ਮਨ ਵਿਚ ਨਿਮਰਤਾ ਲਿਆਉਣ ਲਈ ਲੰਗਰ ਹਾਲ ਵਿਚ ਸਵੇਰੇ-ਸ਼ਾਮ ਸੇਵਾ ਕਰਨ ਉਪਰੰਤ ਇੱਕ ਮਹੀਨੇ ਬਾਅਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਬੰਧਤ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਲੈ ਕੇ ਨਿਜੀ ਰੂਪ ਵਿਚ ਪੇਸ਼ ਹੋਣਗੇ।

ਸਕੱਤਰੇਤ ਵੱਲੋਂ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਗੁਰਬਾਣੀ ਕੀਰਤਨ ਗੁਰ ਪਾਤਸ਼ਾਹ ਵੱਲੋਂ ਬਖਸ਼ੀ ਦਾਤ ਅਤੇ ਰੂਹ ਦੀ ਖੁਰਾਕ ਹੈ। ਗੁਰਬਾਣੀ ਕੀਰਤਨ ਕਰਨ ਵਾਲੇ ਇਨਸਾਨ ਵਿਚ ਗੁਰੂ ਦੀ ਭੈਅ ਭਾਵਨੀ, ਨਿਮਰਤਾ, ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਅਤੇ ਗੁਰਬਾਣੀ ਸੰਗੀਤ ਪ੍ਰਣਾਲੀ ਦਾ ਗਿਆਨ ਹੋਣਾ ਜ਼ਰੂਰੀ ਹੈ। ਪਿਛਲੇ ਕੁਝ ਸਮੇਂ ਤੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵੱਲੋਂ ਜਿਥੇ ਗੁਰਬਾਣੀ ਕੀਰਤਨ ਦੀ ਮਰਯਾਦਾ ਦੀ ਉਲੰਘਣਾ ਕੀਤੀ ਗਈ ਹੈ, ਉੱਥੇ ਹੀ ਇੱਕ ਦੂਜੇ ਵਿਰੁੱਧ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੋਸ਼ਲ ਮੀਡੀਆ ਰਾਹੀਂ ਹਲਕੇ ਪੱਧਰ ਦੀ ਦੂਸ਼ਣਬਾਜੀ ਵੀ ਕੀਤੀ ਜਾ ਰਹੀ ਹੈ। ਕਿਹਾ ਗਿਆ ਕਿ ਇਸ ਨਾਲ ਪੁਰਾਤਨ ਕੀਰਤਨੀਏ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।