Business Khas

Latest news
ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਸਾਫ-ਸਫਾਈ ਤੇ ਸਜਾਵਟ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਮੇਅਰ ਦੀ ਮੌਜੂਦਗੀ ਵਿੱਚ ਦੇਵੀ ਤਾਲਾਬ ਮੰਦਰ ਤੋਂ ਬਾਅਦ ਦੂਜੀ ਘਟਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗਾਰਡਨ ਕਲੋਨੀ ਵਿਖੇ ਪਹੁੰਚੀ ਕਿਹਾ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਵਿਕਾਸ ਪ੍ਰਾਜੈਕਟਾਂ ਰਾਹੀਂ ਸਿੱਖਿਆ ਤੇ ਖੇਡਾਂ ਦੇ ਖੇਤਰ ਨੂੰ ਤਰਜੀਹ ਦਿੱਤੀ पुलिस कमिश्नर द्वारा आवाज़ प्रदूषण की रोकथाम संबंधी आदेश जारी ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ रणबीर कपूर की 'रामायण' ने छठे दिन बॉक्स ऑफिस पर कमा डाले इतने करोड़ रुपये 254 ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ DC ਵੀ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ... ਦੀਵਾਲੀ 'ਤੇ ਨੋਟਾਂ ਦੀ ਕੰਧ ਬਣਾ ਕੇ ਲਕਸ਼ਮੀ ਪੂਜਾ ਦਾ ਵੀਡੀਓ ਵਾਇਰਲ
You are currently viewing ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗਾਰਡਨ ਕਲੋਨੀ ਵਿਖੇ ਪਹੁੰਚੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗਾਰਡਨ ਕਲੋਨੀ ਵਿਖੇ ਪਹੁੰਚੀ

ਜਲੰਧਰ, (ਸੰਜੇ ਸ਼ਰਮਾ) – ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ਪ੍ਰਭਾਤ ਫੇਰੀ ਅੱਜ ਅਰਬਨ ਅਸਟੇਟ ਫੇਜ਼-1 ਤੋਂ ਗਾਰਡਨ ਕਲੋਨੀ ਵਿਖੇ ਪਹੁੰਚੀ। ਇਸ ਮੌਕੇ ਪ੍ਰਭਾਤ ਫੇਰੀ ਸਰਦਾਰ ਹਰਪ੍ਰੀਤ ਪਾਲ ਸਿੰਘ (ਕੈਨੇਡਾ ਵਾਲਿਆਂ) ਦੇ ਗ੍ਰਹਿ ਵਿਖੇ ਪਹੁੰਚਣ ‘ਤੇ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਦੌਰਾਨ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਸੰਗਤ ਨੇ ਗੁਰੂ ਜਸ ਸਰਵਣ ਕਰਕੇ ਆਪਣਾ ਜੀਵਨ ਸਫਲ ਬਣਾਇਆ। ਪਰਿਵਾਰ ਵੱਲੋਂ ਆਈ ਹੋਈ ਸੰਗਤ ਲਈ ਲੰਗਰ ਅਤੇ ਚਾਹ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।

ਇਸ ਮੌਕੇ ਸੰਗਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਸੱਚ, ਸੇਵਾ, ਨਾਮ ਸਿਮਰਨ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਸਮੁੱਚਾ ਮਾਹੌਲ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਨਾਲ ਗੂੰਜ ਉੱਠਿਆ।