Business Khas

Latest news
ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਸਾਫ-ਸਫਾਈ ਤੇ ਸਜਾਵਟ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਮੇਅਰ ਦੀ ਮੌਜੂਦਗੀ ਵਿੱਚ ਦੇਵੀ ਤਾਲਾਬ ਮੰਦਰ ਤੋਂ ਬਾਅਦ ਦੂਜੀ ਘਟਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗਾਰਡਨ ਕਲੋਨੀ ਵਿਖੇ ਪਹੁੰਚੀ ਕਿਹਾ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਵਿਕਾਸ ਪ੍ਰਾਜੈਕਟਾਂ ਰਾਹੀਂ ਸਿੱਖਿਆ ਤੇ ਖੇਡਾਂ ਦੇ ਖੇਤਰ ਨੂੰ ਤਰਜੀਹ ਦਿੱਤੀ पुलिस कमिश्नर द्वारा आवाज़ प्रदूषण की रोकथाम संबंधी आदेश जारी ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ रणबीर कपूर की 'रामायण' ने छठे दिन बॉक्स ऑफिस पर कमा डाले इतने करोड़ रुपये 254 ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ DC ਵੀ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ... ਦੀਵਾਲੀ 'ਤੇ ਨੋਟਾਂ ਦੀ ਕੰਧ ਬਣਾ ਕੇ ਲਕਸ਼ਮੀ ਪੂਜਾ ਦਾ ਵੀਡੀਓ ਵਾਇਰਲ
You are currently viewing ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਸਾਫ-ਸਫਾਈ ਤੇ ਸਜਾਵਟ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ

ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਸਾਫ-ਸਫਾਈ ਤੇ ਸਜਾਵਟ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ

 

ਜਲੰਧਰ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਦੀ ਆਰੰਭਤਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਹੋਵੇਗੀ। ਇਸ ਪਵਿੱਤਰ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਿੰਦਰ ਕੌਰ ਦੀ ਮੌਜੂਦਗੀ ਵਿਚ ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵਲੋਂ ਮੀਟਿੰਗ ਕੀਤੀ ਗਈ।

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਨਗਰ ਕੀਰਤਨ ਦੇ ਰੂਟ ਅਤੇ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ, ਪਾਰਕਿੰਗ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰੂਟ ’ਤੇ ਸਾਫ-ਸਫ਼ਾਈ, ਪ੍ਰਮੁੱਖ ਥਾਵਾਂ ਅਤੇ ਚੌਕਾਂ ਦੀ ਸਜਾਵਟ ਅਤੇ ਰੌਸ਼ਨੀ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ।

ਇਸ ਤੋਂ ਇਲਾਵਾ ਪੀਣ ਵਾਲੇ ਪਾਣੀ, ਆਰਜੀ ਟਾਇਲੈਟਸ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ। ਸਬੰਧਤ ਅਧਿਕਾਰੀਆਂ ਨੂੰ ਨਗਰ ਕੀਰਤਨ ਵਾਲੇ ਰੂਟ ਦਾ ਦੌਰਾ ਕਰਕੇ ਲੋੜੀਂਦੇ ਪ੍ਰਬੰਧ ਅਗਾਊਂ ਹੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਅਤੇ ਅਜਿਹੇ ਧਾਰਮਿਕ ਸਮਾਗਮ ਪੂਰੀ ਸ਼ਰਧਾ ਨਾਲ ਮਨਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਦੇ ਪ੍ਰਬੰਧ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੇ ਜਾਣਗੇ।

ਮੇਅਰ ਵਿਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪ੍ਰਬੰਧਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣਗੇ।

ਵਧੀਕ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਤੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਸਾਰੇ ਪ੍ਰਬੰਧਾਂ ਦੀ ਨਿਯਮਿਤ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

 

ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਆਪਸੀ ਭਾਈਚਾਰੇ, ਸਰਬੱਤ ਦੇ ਭਲੇ ਦਾ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

 

ਨਗਰ ਕੀਰਤਨ ਦਾ ਰੂਟ : ਨਗਰ ਕੀਰਤਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸ਼ੁਰੂ ਹੋ ਕੇ ਐਸ.ਡੀ.ਕਾਲਜ, ਭਾਰਤ ਸੋਢਾ ਵਾਟਰ, ਮੰਡੀ ਫੈਂਟੰਨਗੰਜ, ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜ ਪੀਰ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਬਸਤੀ ਅੱਡਾ, ਜੀ.ਟੀ. ਰੋਡ, ਭਗਵਾਨ ਵਾਲਮੀਕਿ ਚੌਕ, ਰੈਣਕ ਬਾਜ਼ਾਰ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਰਾਤ 8 ਵਜੇ ਸੰਪੂਰਨ ਹੋਵੇਗਾ।

ਇਸ ਮੌਕੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।