Business Khas

Latest news
ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਗਨੀਵੀਰ ਭਰਤੀ ਰੈਲੀ 14 ਤੋਂ 22 ਨਵੰਬਰ ਤੱਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਜਲੰਧਰ ਵਿਖੇ ਦਿੱਲੀ ਵਿੱਚ ਚੋਣ ਲੜਨ ਦੀ ਇਜਾਜ਼ਤ ਦੇਣ ਤੋਂ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ ਬਰਫ਼ਵਾਰੀ ਨਾਲ ਵਿਗੜਿਆ ਮੌਸਮ, ਦਾਰਚਾ-ਲੇਹ ਹਾਈਵੇਅ ਸਮੇਤ ਕਈ ਸੜਕਾਂ ਬੰਦ 'रामायण' को भाई दूज का मिला फायदा, 7वें दिन भारत में 511.10 करोड़ पार, दुनियाभर में छापे 934.55 करोड... परिसीमन बिल पारित कराने के लिए संसद का विशेष सत्र बुलाएगी सरकार ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਸਾਫ-ਸਫਾਈ ਤੇ ਸਜਾਵਟ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਮੇਅਰ ਦੀ ਮੌਜੂਦਗੀ ਵਿੱਚ ਦੇਵੀ ਤਾਲਾਬ ਮੰਦਰ ਤੋਂ ਬਾਅਦ ਦੂਜੀ ਘਟਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗਾਰਡਨ ਕਲੋਨੀ ਵਿਖੇ ਪਹੁੰਚੀ ਕਿਹਾ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਵਿਕਾਸ ਪ੍ਰਾਜੈਕਟਾਂ ਰਾਹੀਂ ਸਿੱਖਿਆ ਤੇ ਖੇਡਾਂ ਦੇ ਖੇਤਰ ਨੂੰ ਤਰਜੀਹ ਦਿੱਤੀ
You are currently viewing ਦਿੱਲੀ ਵਿੱਚ ਚੋਣ ਲੜਨ ਦੀ ਇਜਾਜ਼ਤ ਦੇਣ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ

ਦਿੱਲੀ ਵਿੱਚ ਚੋਣ ਲੜਨ ਦੀ ਇਜਾਜ਼ਤ ਦੇਣ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਨੂੰ ਲੈਕੇ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਉੱਥੇ ਹੀ ਕੁਝ ਵਿਧਾਇਕਾਂ ਨੂੰ ਟਿਕਟ ਨਹੀਂ ਮਿਲੀ। ਜਿਸ ਕਰਕੇ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦਾ ਨਾਂਅ ਵੀ ਸਿਆਸੀ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।
ਦੱਸ ਦਈਏ ਕਿ ਖਰੜ ਵਿਧਾਨ ਸਭਾ ਹਲਕੇ ਤੋਂ ਟਿਕਟ ਕੱਟੇ ਜਾਣ ਮਗਰੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਵੱਡਾ ਦਾਅਵਾ ਕੀਤਾ ਹੈ। ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪਾਰਟੀ ਸੁਪਰੀਮੋ ਨੂੰ ਚੋਣ ਲੜਨ ਤੋਂ ਮਨ੍ਹਾਂ ਕਰ ਦਿੱਤਾ ਸੀ। ਅਨਮੋਲ ਗਗਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ਫੇਸਬੁੱਕ ਉਪਰ ਪੋਸਟ ਪਾ ਕੇ ਲਿਖਿਆ ਹੈ…. ਪਿਆਰੇ ਪੰਜਾਬ ਵਾਸੀਓ ਤੇ ਪੰਜਾਬੀ ਮੀਡੀਆ, ਮੇਰੇ ਚੁੱਪ ਰਹਿਣ ਕਰਕੇ ਮੇਰੇ ਚੋਣ ਨਾ ਲੜਨ ਬਾਰੇ ਕਾਫ਼ੀ ਬਿਆਨ ਦਿੱਤੇ ਜਾ ਰਹੇ ਹਨ। ਮੈਂ ਸਿਰਫ਼ ਇੱਕ ਗੱਲ ਤੁਹਾਡੇ ਨਾਲ ਸਾਂਝੀ ਕਰਾਂਗੀ।
5 ਅਗਸਤ 2026 ਨੂੰ ਦੁਪਹਿਰ 12 ਵਜੇ ਮੈਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਜੀ ਨੂੰ ਚੋਣ ਲੜਨ ਤੋਂ ਮਨ੍ਹਾ ਕਰ ਦਿੱਤਾ ਸੀ। ਤਿੰਨ ਦਿਨ ਪਹਿਲਾਂ ਵੀ ਅਰਵਿੰਦ ਜੀ ਦਾ ਫ਼ੋਨ ਆਇਆ ਸੀ ਕਿ ਕੀ ਤੇਰਾ ਇਹੀ ਫ਼ੈਸਲਾ ਹੈ ਕਿ ਤੂੰ ਚੋਣ ਨਹੀਂ ਲੜਨੀ? ਮੈਂ ਉਨ੍ਹਾਂ ਨੂੰ ਦੁਬਾਰਾ ਵੀ ਉਹੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਤੂੰ ਲੋਕਾਂ ਨੂੰ ਦੱਸ ਦੇਵੀਂ ਕਿ ਅਸੀਂ ਤੇਰੀ ਟਿਕਟ ਨਹੀਂ ਕੱਟੀ, ਇਹ ਤੇਰਾ ਆਪਣਾ ਫ਼ੈਸਲਾ ਹੈ।