Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ. (ASI) ਅਤੇ ਭਾਰਤੀ ਸੈਨਾ ਦੇ ਰਿਟਾਇਰਡ ਬਲੈਕ ਕੈਟ ਕਮਾਂਡੋ ਵਿਚਾਲੇ ਜ਼ਬਰਦਸਤ ਵਿਵਾਦ ਹੋ ਗਿਆ। ਸੇਵਾਮੁਕਤ ਕਮਾਂਡੋ ਦਾ ਗੰਭੀਰ ਆਰੋਪ ਹੈ ਕਿ ਏ.ਐੱਸ.ਆਈ. ਨੇ ਬਦਸਲੂਕੀ ਕਰਦਿਆਂ ਨਾ ਸਿਰਫ਼ ਉਨ੍ਹਾਂ ਦਾ ਗਲਾ ਫੜਿਆ, ਸਗੋਂ ਉਨ੍ਹਾਂ ਨੂੰ ਥੱਪੜ ਵੀ ਮਾਰ ਦਿੱਤਾ। ਇਸ ਹੱਥੋਪਾਈ ਦੌਰਾਨ ਸਾਬਕਾ ਫ਼ੌਜੀ ਦਾ ਮੋਬਾਈਲ ਫ਼ੋਨ ਹੇਠਾਂ ਡਿੱਗ ਕੇ ਟੁੱਟ ਗਿਆ ਅਤੇ ਉਨ੍ਹਾਂ ਦੇ ਗਲੇ ‘ਤੇ ਸੱਟ ਵੀ ਲੱਗੀ ਹੈ। ਸਾਬਕਾ ਸੈਨਿਕ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਉਲਟਾ ਉਨ੍ਹਾਂ ਦੇ ਖ਼ਿਲਾਫ਼ ਹੀ 112 ‘ਤੇ ਕਾਲ ਕਰਕੇ ਪੁਲਿਸ ਬੁਲਾ ਲਈ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਏ.ਐੱਸ.ਆਈ. ਦੀ ਪਤਨੀ ਖ਼ੁਦ ਪੁਲਿਸ ਵਿਭਾਗ ਵਿੱਚ ਐੱਸ.ਐੱਚ.ਓ. (SHO) ਵਜੋਂ ਤਾਇਨਾਤ ਹੈ।

ਰਿਟਾਇਰਡ ਕਮਾਂਡੋ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਦਬਾਅ ਹੇਠ ਨਹੀਂ ਝੁਕਣਗੇ। ਉਨ੍ਹਾਂ ਨੇ ਸਿਵਲ ਹਸਪਤਾਲ ਤੋਂ ਆਪਣੀ ਐੱਮ.ਐੱਲ.ਆਰ. (MLR) ਕਟਵਾ ਲਈ ਹੈ ਅਤੇ ਹੁਣ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਉਣ ਜਾ ਰਹੇ ਹਨ।

ਸੰਦੀਪ ਕੁਮਾਰ ਮੁਤਾਬਕ ਉਨ੍ਹਾਂ ਨੇ ਏ.ਐੱਸ.ਆਈ. ਨੂੰ ਰੋਕ ਕੇ ਕਿਹਾ, “ਸਰ, ਤੁਸੀਂ ਇੰਨੀ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਕੇ ਆਏ ਹੋ। ਤੁਸੀਂ ਵਰਦੀ ਪਾਈ ਹੋਈ ਹੈ, ਜਦਕਿ ਅਸੀਂ ਤਾਂ ਵਰਦੀ ਪਹਿਨ ਕੇ ਸੇਵਾਮੁਕਤ ਹੋ ਚੁੱਕੇ ਹਾਂ। ਵਰਦੀ ਦੀ ਜੋ ਅਹਿਮੀਅਤ ਹੁੰਦੀ ਹੈ, ਉਸ ਨੂੰ ਤੁਸੀਂ ਨਹੀਂ ਸਮਝ ਸਕਦੇ।” ਉਨ੍ਹਾਂ ਅੱਗੇ ਕਿਹਾ ਕਿ ਜਦੋਂ ਉਨ੍ਹਾਂ ਪੁੱਛਿਆ ਕਿ ਜੇਕਰ ਉਨ੍ਹਾਂ ਦਾ ਕੁੱਤਾ ਗੱਡੀ ਹੇਠਾਂ ਆ ਕੇ ਮਰ ਜਾਂਦਾ ਤਾਂ ਕੀ ਹੁੰਦਾ, ਤਾਂ ਅੱਗੋਂ ਏ.ਐੱਸ.ਆਈ. ਨੇ ਬੇਰੁਖ਼ੀ ਨਾਲ ਜਵਾਬ ਦਿੱਤਾ ਕਿ “ਮਰ ਤਾਂ ਨਹੀਂ ਗਿਆ।”