ਜਲੰਧਰ, (ਸੰਜੇ ਸ਼ਰਮਾ): ਗੁਰਦੁਆਰਾ ਬਾਬਾ ਜੀਵਨ ਸਿੰਘ, ਗੜ੍ਹਾ ਦੇ ਪ੍ਰਧਾਨ ਸ. ਭੂਪਿੰਦਰ ਪਾਲ ਸਿੰਘ ਖਾਲਸਾ ਆਪਣੀ ਪਤਨੀ ਸਮੇਤ ਬੀਤੇ ਦਿਨੀਂ ਕੈਨੇਡਾ ਵਿਖੇ ਆਪਣੇ ਬੇਟੇ ਕੋਲ ਪਹੁੰਚੇ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਤਸਵੀਰ ਸਾਂਝੀ ਕਰਦਿਆਂ ਆਪਣੀ ਪਿਆਰੀ ਬੇਟੀ ਸੁਖਮੀਨ ਕੌਰ ਦਾ ਸਵਾਗਤ ਕੀਤਾ।
ਜ਼ਿਕਰਯੋਗ ਹੈ ਕਿ ਸ. ਭੂਪਿੰਦਰ ਪਾਲ ਸਿੰਘ ਖਾਲਸਾ ਦੇ ਪਰਿਵਾਰ ਵਿੱਚ ਦੋ ਬੇਟੀਆਂ ਅਤੇ ਇੱਕ ਬੇਟਾ ਹੈ। ਉਨ੍ਹਾਂ ਦੀਆਂ ਦੋਵੇਂ ਬੇਟੀਆਂ ਡਾਕਟਰ ਹਨ, ਜਦਕਿ ਉਨ੍ਹਾਂ ਦਾ ਬੇਟਾ ਕੈਨੇਡਾ ਵਿਖੇ ਰਹਿੰਦਾ ਹੈ।
ਕੁਝ ਦਿਨ ਪਹਿਲਾਂ ਜਦੋਂ ਸ. ਖਾਲਸਾ ਭਾਰਤ ਵਿੱਚ ਸਨ ਤਾਂ ਉਨ੍ਹਾਂ ਨਾਲ ਹੋਈ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਸੀ ਕਿ ਉਹ ਕੁਝ ਦਿਨਾਂ ਲਈ ਆਪਣੇ ਬੱਚਿਆਂ ਨੂੰ ਮਿਲਣ ਵਾਸਤੇ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਹਨ। ਹੁਣ ਉਹ ਆਪਣੀ ਪਤਨੀ ਸਮੇਤ ਕੈਨੇਡਾ ਦੀ ਧਰਤੀ ’ਤੇ ਪਹੁੰਚ ਚੁੱਕੇ ਹਨ ਅਤੇ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ।
