ਜਲੰਧਰ, ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲ਼ੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰ ਹਾਊਸ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼.) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਦੀ ਚੱਲ ਰਹੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਜਾਂਚ 12 ਨਵੰਬਰ 2026 ਤੋਂ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਜਾਂਚ ਪ੍ਰਕਿਰਿਆ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਨਾਮਜ਼ਦ ਨੁਮਾਇੰਦਿਆਂ ਨੂੰ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਜਾ ਰਿਹਾ ਹੈ ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।।
ਇਸ ਮੌਕੇ ਚੋਣ ਤਹਿਸੀਲਦਾਰ ਡਾ.ਦੀਪਕ ਰਾਜ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਦਾ ਸਟਾਫ਼ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।
