Business Khas

Latest news
ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਖੇ ਵਿਸ਼ੇਸ਼ ਕੈਂਪ 19,20 ਤੇ 21 ਨਵੰਬਰ ਨੂੰ ਸਵੈ ਗਣਨਾ ’ਚ ਨਾਗਰਿਕਾਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਤ ਕਮਿਸ਼ਨਰ ਵੱਲੋਂ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਪ੍ਰਭਾਵਸ਼ਾਲੀ ਸੈਮੀਨਾਰ ਅਜੋਕੇ ਸਮੇਂ ’ਚ ਪੱਤਰਕਾਰੀ ’ਚ ਭਰੋਸੇਯੋਗਤਾ ਦੀ ਘਾਟ ਚਿੰਤਾਜਨਕ- ਇੰਦਰਪ੍ਰੀਤ ਸਿੰਘ ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ
You are currently viewing ਸਵੈ ਗਣਨਾ ’ਚ ਨਾਗਰਿਕਾਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਤ

ਸਵੈ ਗਣਨਾ ’ਚ ਨਾਗਰਿਕਾਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਤ

ਜਲੰਧਰ, ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 30 ਨਵੰਬਰ 2026 ਤੱਕ ਹੋਣ ਵਾਲੀ ਸਵੈ-ਗਣਨਾ ਵਿੱਚ ਨਾਗਰਿਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਥਾਈਂ ਸਵੈ-ਗਣਨਾ ਸਹਾਇਤਾ ਡੈਸਕ (ਸੈਲਫ ਇਨੂਮੀਰੇਸ਼ਨ ਹੈਲਪ ਡੈਸਕ) ਸਥਾਪਤ ਕੀਤੇ ਗਏ ਹਨ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੈ-ਗਣਨਾ ਸਹਾਇਤਾ ਡੈਸਕਾਂ ’ਤੇ ਤਾਇਨਾਤ ਅਮਲੇ ਵਲੋਂ ਨਾਗਰਿਕਾਂ ਨੂੰ ਇਸ ਕੌਮੀ ਕਾਰਜ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਵੈ-ਗਣਨਾ ਪੋਰਟਲ ’ਤੇ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸੈਮੀਨਾਰਾਂ ਰਾਹੀਂ ਸਵੈ-ਗਣਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਗਰਿਕਾਂ ਨੂੰ ਸਵੈ ਗਣਨਾ ਸਹਾਇਤਾ ਡੈਸਕਾਂ ਲਾਭ ਉਠਾਉਂਦਿਆਂ ਸਵੈ ਗਣਨਾ ਤਹਿਤ ਆਪਣੇ ਵੇਰਵੇ ਦਰਜ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਨਾਗਰਿਕ se.census.gov.in ਪੋਰਟਲ ਰਾਹੀਂ ਆਪਣੇ ਪਰਿਵਾਰ ਸਬੰਧੀ ਵੇਰਵੇ ਖੁਦ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੌਰਾਨ ਨਾਗਰਿਕਾਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਣ ਕਾਰਜ ਨੂੰ ਸਫ਼ਲ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।