Business Khas

Latest news
ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਖੇ ਵਿਸ਼ੇਸ਼ ਕੈਂਪ 19,20 ਤੇ 21 ਨਵੰਬਰ ਨੂੰ ਸਵੈ ਗਣਨਾ ’ਚ ਨਾਗਰਿਕਾਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਤ ਕਮਿਸ਼ਨਰ ਵੱਲੋਂ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਪ੍ਰਭਾਵਸ਼ਾਲੀ ਸੈਮੀਨਾਰ ਅਜੋਕੇ ਸਮੇਂ ’ਚ ਪੱਤਰਕਾਰੀ ’ਚ ਭਰੋਸੇਯੋਗਤਾ ਦੀ ਘਾਟ ਚਿੰਤਾਜਨਕ- ਇੰਦਰਪ੍ਰੀਤ ਸਿੰਘ ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ
You are currently viewing ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਖੇ ਵਿਸ਼ੇਸ਼ ਕੈਂਪ 19,20 ਤੇ 21 ਨਵੰਬਰ ਨੂੰ

ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਖੇ ਵਿਸ਼ੇਸ਼ ਕੈਂਪ 19,20 ਤੇ 21 ਨਵੰਬਰ ਨੂੰ

ਜਲੰਧਰ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਡਾ. ਅਮਰਨਾਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਲਗਭਗ 29000 ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਅਤੇ ਜੀਵਨ ਪ੍ਰਮਾਣ ਸਰਟੀਫਿਕੇਟ ਦੀ ਸੁਵਿਧਾ ਪ੍ਰਦਾਨ ਕਰਨ ਲਈ 19,20 ਤੇ 21 ਨਵੰਬਰ 2026 ਨੂੰ ਜ਼ਿਲ੍ਹਾ ਖ਼ਜਾਨਾ ਦਫ਼ਤਰ, ਜਲੰਧਰ ਵਿਖੇ ਪੈਨਸ਼ਨਰ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਪੈਨਸ਼ਨਰ ਪੀ.ਪੀ.ਓ. ਦੀ ਕਾਪੀ, ਪੈਨ ਕਾਰਡ, ਆਧਾਰ ਕਾਰਡ, ਬੈਂਕ ਖਾਤੇ ਦਾ ਵੇਰਵਾ ਅਤੇ ਮੋਬਾਈਲ, ਜੋ ਆਧਾਰ ਕਾਰਡ ਨਾਲ ਲਿੰਕ ਹੋਵੇ, ਜ਼ਰੂਰ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਕੈਂਪ ਵਿੱਚ ਬੈਂਕਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।