Business Khas

Latest news
ਗੁਰੂ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਪਾਵਨ ਯਾਤਰਾ ਲਈ ਹਲਕਾ ਰਾਜਪੁਰਾ ਤੋਂ ਸੰਗਤ ਉਤਸ਼ਾਹ ਨਾਲ ਜਲੰਧਰ ਲਈ ... ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਪਹੁੰਚਣ ਦੀ ਅਪੀਲ ਬੀ ਐਲ ਓ ਦੀਆਂ ਡਿਊਟੀਆਂ ਧੱਕੇ ਨਾਲ ਸੰਬੰਧੀ ਸਾਂਝਾ ਅਧਿਆਪਕ ਮੋਰਚਾ ਦਾ ਵਫ਼ਦ ਐਸ ਡੀ ਐਮ ਫ਼ਗਵਾੜਾ ਨੂੰ ਮਿਲਿਆ ਲਤੀਫ਼ ਭੱਟ ਦੇ ਸਿਰ 'ਤੇ 15 ਲੱਖ ਰੁਪਏ ਦਾ ਸੀ ਇਨਾਮ ਨਗਰ ਨਿਗਮ ਦੀ ਹਦੂਦ ਅੰਦਰ 21 ਨਵੰਬਰ ਨੂੰ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਡਿੱਗੀ ਨਗਰ ਨਿਗਮ ਚੋਣਾਂ ਲਈ AAP ਨੇ ਐਲਾਨੇ 22 ਉਮੀਦਵਾਰ ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਖੇ ਵਿਸ਼ੇਸ਼ ਕੈਂਪ 19,20 ਤੇ 21 ਨਵੰਬਰ ਨੂੰ ਸਵੈ ਗਣਨਾ ’ਚ ਨਾਗਰਿਕਾਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਤ ਕਮਿਸ਼ਨਰ ਵੱਲੋਂ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ
You are currently viewing ਗੁਰੂ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਪਾਵਨ ਯਾਤਰਾ ਲਈ ਹਲਕਾ ਰਾਜਪੁਰਾ ਤੋਂ ਸੰਗਤ ਉਤਸ਼ਾਹ ਨਾਲ ਜਲੰਧਰ ਲਈ ਰਵਾਨਾ

ਗੁਰੂ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਪਾਵਨ ਯਾਤਰਾ ਲਈ ਹਲਕਾ ਰਾਜਪੁਰਾ ਤੋਂ ਸੰਗਤ ਉਤਸ਼ਾਹ ਨਾਲ ਜਲੰਧਰ ਲਈ ਰਵਾਨਾ

ਰਾਜਪੁਰਾ, ਸ੍ਰੀ ਗੁਰੂ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਪਾਵਨ ਯਾਤਰਾ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਰਾਜਪੁਰਾ ਤੋਂ ਸੰਗਤ ਦਾ ਵਿਸ਼ਾਲ ਜਥਾ ਭਾਜਪਾ ਦੇ ਸੂਬਾ ਸਕੱਤਰ ਸ. ਚਰਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੂਰੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਜਲੰਧਰ ਵਿਖੇ ਹੋਣ ਵਾਲੇ ਸਮਾਗਮ ਲਈ ਰਵਾਨਾ ਹੋਇਆ।

ਇਸ ਮੌਕੇ ਸ. ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਮਹਾਨ ਬਾਣੀ ਸਮੁੱਚੀ ਮਾਨਵਤਾ ਲਈ ਚਾਨਣ-ਮੁਨਾਰਾ ਹਨ। ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਤੋਂ ਉੱਪਰ ਉੱਠ ਕੇ ਬਰਾਬਰਤਾ, ਮਨੁੱਖੀ ਸਨਮਾਨ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀ ਹੈ, ਜਿੱਥੇ ਹਰ ਮਨੁੱਖ ਨੂੰ ਬਰਾਬਰ ਦਾ ਸਤਿਕਾਰ ਅਤੇ ਅਧਿਕਾਰ ਮਿਲੇ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਇਹ ਪਾਵਨ ਯਾਤਰਾ ਪੰਜਾਬ ਵਿੱਚ ਪੰਜ ਦਿਨ ਪ੍ਰਵਾਸ ਕਰੇਗੀ। ਇਸ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਗਤ ਵੱਲੋਂ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਇਤਿਹਾਸਕ ਤੇ ਧਾਰਮਿਕ ਉਪਰਾਲੇ ਨਾਲ ਜੁੜਨਗੇ।

ਸ: ਬਰਾੜ ਨੇ ਕਿਹਾ ਕਿ ਹਲਕਾ ਰਾਜਪੁਰਾ ਦੇ ਸਰਗਰਮ ਅਤੇ ਸਮਰਪਿਤ ਆਗੂ ਸ. ਜਸਬੀਰ ਸਿੰਘ ਜੱਸੀ, ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਤਿੰਨਾਂ ਸਰਕਲਾਂ ਦੇ ਪ੍ਰਧਾਨਾਂ ਸ੍ਰੀ ਰਿੰਕੂ ਸਲੇਮਪੁਰ, ਸ. ਸ਼ਮਸ਼ੇਰ ਸਿੰਘ ਉਕਸੀ, ਸ੍ਰੀ ਮਾਨਕ ਚੰਦ ਨਾਗਪਾਲ ਅਤੇ ਸ. ਜਸਪਾਲ ਸਿੰਘ ਸੰਕਰਪੁਰ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿੱਚ ਸੰਗਤ ਨੇ ਇਸ ਪਾਵਨ ਯਾਤਰਾ ਵਿੱਚ ਸ਼ਮੂਲੀਅਤ ਕਰਨਗੀਆਂ।

ਸ. ਬਰਾੜ ਨੇ ਕਿਹਾ ਕਿ ਇਹ ਸਿਰਫ਼ ਇੱਕ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨੂੰ ਜਨ-ਜਨ ਤੱਕ ਪਹੁੰਚਾਉਣ, ਸਮਾਜਿਕ ਬਰਾਬਰਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਨੂੰ ਹੋਰ ਪਕੇਰਾ ਕਰਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।