Business Khas

Latest news
ਇੰਦਰਾ ਗਾਂਧੀ ਜੀ ਦਾ ਜਨਮ ਦਿਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ डेरा ब्यास हमेशा से प्रेम, शांति, सद्भाव और निःस्वार्थ सेवा की भावना का संदेश देता रहा है: वनीत धीर 30 नवंबर 2026 तक se.census.gov.in के माध्यम से स्व-गणना की जा सकती है ਕੋਲਕਾਤਾ ਨਾਈਟ ਰਾਈਡਰਜ਼ 'ਚ ਆਪਣੀ ਹਿੱਸੇਦਾਰੀ ਵੇਚਣ ਜਾ ਰਹੇ ਹਨ ਨਿਤਿਨ ਕੋਹਲੀ ਨੇ ਪਤਨੀ ਨਿਧੀ ਕੋਹਲੀ ਸਮੇਤ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਗੁਆਂਢਣ ਔਰਤ ਵੱਲੋਂ 2 ਸਾਲ ਦੇ ਬੱਚੇ ਦਾ ਕਤਲ ਗੁਰੂ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਪਾਵਨ ਯਾਤਰਾ ਲਈ ਹਲਕਾ ਰਾਜਪੁਰਾ ਤੋਂ ਸੰਗਤ ਉਤਸ਼ਾਹ ਨਾਲ ਜਲੰਧਰ ਲਈ ... ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਪਹੁੰਚਣ ਦੀ ਅਪੀਲ ਬੀ ਐਲ ਓ ਦੀਆਂ ਡਿਊਟੀਆਂ ਧੱਕੇ ਨਾਲ ਸੰਬੰਧੀ ਸਾਂਝਾ ਅਧਿਆਪਕ ਮੋਰਚਾ ਦਾ ਵਫ਼ਦ ਐਸ ਡੀ ਐਮ ਫ਼ਗਵਾੜਾ ਨੂੰ ਮਿਲਿਆ ਲਤੀਫ਼ ਭੱਟ ਦੇ ਸਿਰ 'ਤੇ 15 ਲੱਖ ਰੁਪਏ ਦਾ ਸੀ ਇਨਾਮ
You are currently viewing ਇੰਦਰਾ ਗਾਂਧੀ ਜੀ ਦਾ ਜਨਮ ਦਿਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਇੰਦਰਾ ਗਾਂਧੀ ਜੀ ਦਾ ਜਨਮ ਦਿਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਜਲੰਧਰ, ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ, ਦੇਸ਼ ਦੀ ਮਜ਼ਬੂਤ ਆਵਾਜ਼ ਅਤੇ ਆਈਰਨ ਲੇਡੀ ਵਜੋਂ ਪੂਰੀ ਦੁਨੀਆ ਵਿੱਚ ਜਾਣੀ ਜਾਂਦੀ ਸਵਰਗਵਾਸੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦਾ ਜਨਮ ਦਿਨ ਜਲੰਧਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ।

ਸ਼੍ਰੀਮਤੀ ਇੰਦਰਾ ਗਾਂਧੀ ਜੀ ਦਾ ਜਨਮ 19 ਨਵੰਬਰ 1917 ਨੂੰ ਹੋਇਆ। ਉਨ੍ਹਾਂ ਨੇ ਆਪਣੇ ਪਿਤਾ ਪੰਡਿਤ ਜਵਾਹਰ ਲਾਲ ਨਹਿਰੂ ਜੀ ਤੋਂ ਦੇਸ਼ ਸੇਵਾ ਦਾ ਜਜ਼ਬਾ ਵਿਰਾਸਤ ਵਿੱਚ ਲਿਆ ਅਤੇ ਸਾਰੀ ਉਮਰ ਦੇਸ਼ ਦੀ ਸੇਵਾ ਵਿੱਚ ਲਗਾ ਦਿੱਤੀ। ਉਨ੍ਹਾਂ ਦੇ ਕਾਰਜਕਾਲ ਦੌਰਾਨ ਭਾਰਤ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ।

ਉਨ੍ਹਾਂ ਨੇ ਗਰੀਬੀ ਹਟਾਓ ਦਾ ਨਾਅਰਾ ਦਿੱਤਾ, ਬੈਂਕਾਂ ਦਾ ਰਾਸ਼ਟਰੀਕਰਨ ਕੀਤਾ, ਹਰੀ ਕ੍ਰਾਂਤੀ ਨੂੰ ਹੁਲਾਰਾ ਦਿੱਤਾ ਅਤੇ ਦੇਸ਼ ਨੂੰ ਅਨਾਜ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਾਇਆ। ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕਦੇ ਵੀ ਕੋਈ ਸਮਝੌਤਾ ਨਹੀਂ ਕੀਤਾ। 1971 ਦੀ ਜੰਗ ਵਿੱਚ ਉਨ੍ਹਾਂ ਦੀ ਦਲੇਰ ਅਗਵਾਈ ਨੇ ਦੁਨੀਆ ਨੂੰ ਦਿਖਾ ਦਿੱਤਾ ਕਿ ਭਾਰਤ ਕਿਸੇ ਤੋਂ ਡਰਨ ਵਾਲਾ ਦੇਸ਼ ਨਹੀਂ ਹੈ।

ਉਨ੍ਹਾਂ ਨੇ ਹਮੇਸ਼ਾ ਗਰੀਬਾਂ, ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਦੱਬੇ-ਕੁਚਲੇ ਵਰਗ ਦੀ ਆਵਾਜ਼ ਬੁਲੰਦ ਕੀਤੀ। ਔਰਤਾਂ ਨੂੰ ਅੱਗੇ ਲਿਆਉਣ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਅੱਜ ਵੀ ਦੇਸ਼ ਦੀਆਂ ਲੱਖਾਂ ਔਰਤਾਂ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਅੱਗੇ ਵੱਧ ਰਹੀਆਂ ਹਨ।

ਇਸ ਮੌਕੇ ਤੇ ਜਿਲਾ ਪ੍ਰਧਾਨ ਰਾਜਿੰਦਰ ਬੇਰੀ ਨੇ ਕਿਹਾ ਕਿ ਇੰਦਰਾ ਗਾਂਧੀ ਜੀ ਸਿਰਫ ਇੱਕ ਨੇਤਾ ਨਹੀਂ ਸਨ, ਸਗੋਂ ਇੱਕ ਯੁੱਗ ਸਨ। ਉਨ੍ਹਾਂ ਦੀ ਸੋਚ, ਉਨ੍ਹਾਂ ਦਾ ਹੌਂਸਲਾ ਅਤੇ ਦੇਸ਼ ਪ੍ਰਤੀ ਉਨ੍ਹਾਂ ਦਾ ਪਿਆਰ ਅੱਜ ਵੀ ਹਰ ਭਾਰਤੀ ਦੇ ਦਿਲ ਵਿੱਚ ਵੱਸਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਣਾ ਚਾਹੀਦਾ ਹੈ ਕਿ ਦੇਸ਼ ਤੋਂ ਵੱਡਾ ਕੁਝ ਨਹੀਂ ਹੁੰਦਾ।

 

ਉਨ੍ਹਾਂ ਅੱਗੇ ਕਿਹਾ ਕਿ ਇੰਦਰਾ ਗਾਂਧੀ ਜੀ ਨੇ ਆਪਣੀ ਜਾਨ ਦੇ ਕੇ ਵੀ ਦੇਸ਼ ਦੀ ਏਕਤਾ ਨੂੰ ਕਾਇਮ ਰੱਖਿਆ। ਅਜਿਹੇ ਮਹਾਨ ਸ਼ਖਸੀਅਤ ਨੂੰ ਅਸੀਂ ਕਦੇ ਭੁਲਾ ਨਹੀਂ ਸਕਦੇ। ਸਾਨੂੰ ਸਭ ਨੂੰ ਮਿਲ ਕੇ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਨੂੰ ਬਣਾਉਣ ਲਈ ਕੰਮ ਕਰਨਾ ਚਾਹੀਦਾ ਹੈ I ਇਸ ਮੌਕੇ ਤੇ ਜਿਲਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਪ੍ਰਭਦਿਆਲ ਭਗਤ , ਡਾ ਜਸਲੀਨ ਸੇਠੀ, ਰਵੀਸ਼ ਰਾਜ ਸ਼ਰਮਾ , ਨਿਸ਼ਾਂਤ ਘਈ , ਰੋਹਨ ਚੱਢਾ , ਰਾਜੇਸ਼ ਜਿੰਦਲ , ਰਣਜੀਤ ਰਾਣੋ , ਆਸ਼ਾ ਰਾਣੀ , ਵਿੱਕੀ ਆਬਾਦਪੁਰਾ , ਮੁਖਤਿਆਰ ਅਹਿਮਦ , ਹੈਦਰ ਅਲੀ , ਵਿਪਨ ਕੁਮਾਰ , ਨਰੇਸ਼ ਕੁਮਾਰ , ਰਜਿੰਦਰ ਸਹਿਗਲ , ਕਿਸ਼ਨ ਲਾਲ ਮੱਟੂ , ਰਿਆਨ ਹੈਰਿਸ , ਆਲਮ ਅਲੀ , ਤਲਜੀਤ ਸਿੰਘ , ਕੁਲਦੀਪ ਖ਼ਾਲਸਾ , ਰਜਿੰਦਰ ਨੀਟਾ ਅਤੇ ਮੁਹੱਲਾ ਨਿਵਾਸੀ ਮੌਜੂਦ ਸਨ ।