Business Khas

Latest news
ਗੁਰਿੰਦਰ ਸਿੰਘ ਢਿੱਲੋਂ ਜੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਦਾ ਦੇਹਾਂਤ दर्शकों के लिए प्रवेश बिल्कुल निःशुल्क; लकी ड्रॉ के माध्यम से ऑल्टो कार जीतने का मिलेगा सुनहरा अवसर ਸਿੱਖ ਤਾਲਮੇਲ ਕਮੇਟੀ ਵੱਲੋ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ ਅਤੇ ਸੰਗਤਾ ਲਈ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਦਿੱਲੀ ਪੁਲੀਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਿਰਾਸਤ ’ਚ ਲਿਆ ਮਾਡਲ ਹਾਊਸ ਰੋਡ ਦੀ ਬਦਤਰ ਹਾਲਤ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਲਾਂ ਘਰ 'ਚੋਂ ਮਿਲੀਆਂ ਕੁੜੀ ਤੇ ਮੁੰਡੇ ਦੀਆਂ ਲਾ+ਸ਼ਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ 16,400 ਰੁਪਏ ਸਸਤਾ ਹੋਇਆ ਸੋਨਾ ਤੇਗਵੀਰ ਸਿੰਘ ਗਿੱਲ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ
You are currently viewing ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਦੇ ਜਲੰਧਰ ਦੌਰੇ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਚਰਚਾ ਹੈ। ਡੇਰਾ ਮੁਖੀ ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨਾਲ ਵੀ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨਾਲ ਮੁਲਾਕਾਤ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਡੇਰਾ ਮੁਖੀ ਦੇ ਦੌਰੇ ਨੂੰ ਦੇਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਿਛਲੇ ਕੁਝ ਦਿਨਾਂ ਤੋਂ ਪ੍ਰਮੁੱਖ ਸਿਆਸੀ ਆਗੂਆਂ ਨਾਲ ਮੁਲਾਕਾਤਾਂ ਕਰ ਰਹੇ ਹਨ। 15 ਨਵੰਬਰ ਨੂੰ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪਹੁੰਚ ਕੇ ਮੁਲਾਕਾਤ ਕੀਤੀ ਸੀ। ਇਸ ਤੋਂ ਅਗਲੇ ਦਿਨ 16 ਨਵੰਬਰ ਨੂੰ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਸੰਤ ਕਬੀਰ ਕੁਟੀਰ ‘ਚ ਮੁਲਾਕਾਤ ਕੀਤੀ।

ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਪਰਿਵਾਰ ਸਮੇਤ ਬਾਬਾ ਜੀ ਦਾ ਸਵਾਗਤ ਕੀਤਾ ਤੇ ਆਸ਼ੀਰਵਾਦ ਲਿਆ। ਇਸ ਤੋਂ ਪਹਿਲਾਂ 1 ਨਵੰਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਪੰਜਾਬ ‘ਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਨੌਜਵਾਨਾਂ ਦੇ ਭਵਿੱਖ ਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਬਾਰੇ ਸਮਾਜ ਦੇ ਸਾਰੇ ਵਰਗਾਂ ਵੱਲੋਂ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਸੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀਆਂ ਲਗਾਤਾਰ ਹੋ ਰਹੀਆਂ ਇਨ੍ਹਾਂ ਮੁਲਾਕਾਤਾਂ ਨੂੰ ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਕਿਆਂ ‘ਚ ਕਾਫ਼ੀ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ।