ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਜ਼ਿਲਿਆਂ ‘ਚ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਰਾਤ ਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਠੰਡ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2 ਤੋਂ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ 2 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ।
ਇਸ ਤੋਂ ਇਲਾਵਾ 22 ਨਵੰਬਰ ਨੂੰ ਰਾਤ ਤੇ ਸਵੇਰ ਦੇ ਸਮੇਂ ਸੂਬੇ ਦੇ ਕੁਝ ਇਲਾਕਿਆਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 23 ਤੇ 24 ਨਵੰਬਰ ਨੂੰ ਮੌਸਮ ਸਾਫ਼ ਰਹੇਗਾ। 21 ਨਵੰਬਰ: ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਅੰਮ੍ਰਿਤਸਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਰਾਤ ਤੇ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
