Business Khas

Latest news
डिवीजनल कमिश्नर जालंधर-कम-रोल ऑब्जर्वर द्वारा पोलिंग बूथों का निरीक्षण ਅਗਲੇ ਹਫ਼ਤੇ ਤੱਕ ਸਟ੍ਰੀਟ ਲਾਈਟਾਂ ਮੁਹੱਈਆ ਕਰਵਾਉਣ ਦਾ ਭਰੋਸਾ, ਸੜਕਾਂ ਦੇ ਨਿਰਮਾਣ ਲਈ ਤਿਆਰ ਹੋਣਗੇ ਐਸਟੀਮੇਟ ਜ਼ਿਲ੍ਹਾ ਅਕਾਲੀ ਦਲ ਵਲੋਂ ਕੀਤਾ ਗਿਆ ਨਿੱਘਾ ਸਵਾਗਤ  'ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ' ਛੇਵੀਂ ਵਾਰ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਪੰਜਾਬ ‘ਚ ਠੰਡ ਦਾ ਵਧੇਗਾ ਅਸਰ! 10 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਪਰਗਟ ਸਿੰਘ ਅਤੇ ਸੁਸ਼ੀਲ ਕੁਮਾਰ ਰਿੰਕੂ ਨਾਲ ਕੀਤੀ ਮੁਲਾਕਾਤ ਗੁਰਿੰਦਰ ਸਿੰਘ ਢਿੱਲੋਂ ਜੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ
You are currently viewing ਛੇਵੀਂ ਵਾਰ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ

ਛੇਵੀਂ ਵਾਰ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ 20 ਨਵੰਬਰ ਨੂੰ ਜਨਰਲ ਇਜਲਾਸ ਹੋਣ ਜਾ ਰਿਹਾ ਹੈ। ਇਸ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ। ਇਸ ਸਬੰਧੀ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਮੂਹਿਕ ਤੌਰ ‘ਤੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਹਰੇਕ ਮੈਂਬਰ ਨਾਲ ਨਿੱਜੀ ਤੌਰ ‘ਤੇ ਵੀ ਗੱਲਬਾਤ ਕੀਤੀ ਅਤੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਬੰਧੀ ਉਨ੍ਹਾਂ ਦੇ ਸੁਝਾਅ ਲਏ।ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਨਰਲ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਵਿਚਾਰ ਜਾਣੇ ਗਏ ਹਨ। ਉਨ੍ਹਾਂ ਦੱਸਿਆ ਕਿ ਮੈਂਬਰਾਂ ਨੇ ਆਪਣੇ ਸੁਝਾਅ ਪੇਸ਼ ਕੀਤੇ ਹਨ ਅਤੇ ਅੱਜ ਜਨਰਲ ਇਜਲਾਸ ਦੌਰਾਨ ਅਕਾਲੀ ਦਲ ਨਾਲ ਸਬੰਧਤ ਮੈਂਬਰ ਸੰਸਥਾ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਗੇ। ਹਾਲਾਂਕਿ, ਜਦੋਂ ਉਨ੍ਹਾਂ ਨੂੰ ਪ੍ਰਧਾਨ ਦੇ ਉਮੀਦਵਾਰ ਦੇ ਨਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ।