Business Khas

Latest news
ਚੌਥੀ ਸਕੂਲ ਅਤੇ ਅਕੈਡਮੀ ਪੱਧਰੀ ਮਾਰਸ਼ਲ ਆਰਟਸ ਚੈਂਪੀਅਨਸ਼ਿਪ-2026 ਕਰਵਾਈ सोना न खरीदने की सलाह पर PM की तारीफ... डिवीजनल कमिश्नर जालंधर-कम-रोल ऑब्जर्वर द्वारा पोलिंग बूथों का निरीक्षण ਅਗਲੇ ਹਫ਼ਤੇ ਤੱਕ ਸਟ੍ਰੀਟ ਲਾਈਟਾਂ ਮੁਹੱਈਆ ਕਰਵਾਉਣ ਦਾ ਭਰੋਸਾ, ਸੜਕਾਂ ਦੇ ਨਿਰਮਾਣ ਲਈ ਤਿਆਰ ਹੋਣਗੇ ਐਸਟੀਮੇਟ ਜ਼ਿਲ੍ਹਾ ਅਕਾਲੀ ਦਲ ਵਲੋਂ ਕੀਤਾ ਗਿਆ ਨਿੱਘਾ ਸਵਾਗਤ  'ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ' ਛੇਵੀਂ ਵਾਰ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਪੰਜਾਬ ‘ਚ ਠੰਡ ਦਾ ਵਧੇਗਾ ਅਸਰ! 10 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ
You are currently viewing ਚੌਥੀ ਸਕੂਲ ਅਤੇ ਅਕੈਡਮੀ ਪੱਧਰੀ ਮਾਰਸ਼ਲ ਆਰਟਸ ਚੈਂਪੀਅਨਸ਼ਿਪ-2026 ਕਰਵਾਈ

ਚੌਥੀ ਸਕੂਲ ਅਤੇ ਅਕੈਡਮੀ ਪੱਧਰੀ ਮਾਰਸ਼ਲ ਆਰਟਸ ਚੈਂਪੀਅਨਸ਼ਿਪ-2026 ਕਰਵਾਈ

ਜਲੰਧਰ, ਮਨਸੂਰੀਆ ਕੁੰਗ ਫੂ ਇੰਟਰਨੈਸ਼ਨਲ ਵੱਲੋਂ ਮਕਸੂਦਾਂ ਅਕੈਡਮੀ ’ਚ ਚੌਥੀ ਸਕੂਲ ਅਤੇ ਅਕੈਡਮੀ ਪੱਧਰੀ ਮਾਰਸ਼ਲ ਆਰਟਸ ਚੈਂਪੀਅਨਸ਼ਿਪ-2026 ਕਰਵਾਈ ਗਈ। ਇਹ ਚੈਂਪੀਅਨਸ਼ਿਪ 7ਵੀਂ ਡਿਗਰੀ ਬਲੈਕ ਬੈਲਟ ਕੋਚ ਸ਼ਿਫੂ ਟੀ.ਕੇ. ਨਜ਼ਰੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।
ਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਖਿਡਾਰੀਆਂ ਨੇ ਕੁੰਗ ਫੂ ਅਤੇ ਮਾਰਸ਼ਲ ਆਰਟਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਖੇਡ ਕਲਾ, ਅਨੁਸ਼ਾਸਨ, ਹਿੰਮਤ ਅਤੇ ਸਰੀਰਕ ਤੰਦਰੁਸਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸ਼ਿਫੂ ਟੀ.ਕੇ. ਨਜ਼ਰੀ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਮਾਰਸ਼ਲ ਆਰਟਸ ਸਿਰਫ਼ ਸਰੀਰਕ ਤਾਕਤ ਦਾ ਪ੍ਰਦਰਸ਼ਨ ਹੀ ਨਹੀਂ, ਸਗੋਂ ਇਹ ਆਤਮ-ਵਿਸ਼ਵਾਸ, ਸਵੈ-ਰੱਖਿਆ, ਅਨੁਸ਼ਾਸਨ ਅਤੇ ਚੰਗੀ ਸ਼ਖ਼ਸੀਅਤ ਦੇ ਨਿਰਮਾਣ ਦਾ ਵੀ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ ਤਾਂ ਜੋ ਉਹ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਬਤੀਤ ਕਰ ਸਕਣ। ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।