ਜਲੰਧਰ: ਬੀਤੇ ਦਿਨ ਨੂੰ ਸਤਿਗੁਰੂ ਕਬੀਰ ਮੰਦਿਰ, ਤਿਲਕ ਨਗਰ ਜਲੰਧਰ ਵਿਖੇ ਹਫ਼ਤਾਵਾਰੀ ਐਤਵਾਰ ਸਤਿਸੰਗ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਇਸ ਮੌਕੇ ਸਤਿਗੁਰੂ ਕਬੀਰ ਪੰਥ ਪੰਜਾਬ ਦੇ ਪ੍ਰਚਾਰਕ ਸ੍ਰੀ ਸੁਰਿੰਦਰ ਬਾਬਾ ਜੀ ਨੇ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਪਾਵਨ ਬਾਣੀ ਵਿੱਚੋਂ ਸ਼ਬਦ ਗਾਇਨ ਕੀਤਾ। ਉਨ੍ਹਾਂ ਨੇ ਬਾਣੀ ਦੇ ਅਰਥਾਂ ਸਮੇਤ ਵਿਸਥਾਰਪੂਰਵਕ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਜੀ ਦੇ ਉਪਦੇਸ਼ਾਂ ਨਾਲ ਜੋੜਿਆ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਸਤਿਸੰਗ ਦੀ ਸਮਾਪਤੀ ਮੌਕੇ ਅਰਦਾਸ ਕੀਤੀ ਗਈ। ਇਸ ਉਪਰੰਤ ਮੰਦਿਰ ਦੇ ਪ੍ਰਧਾਨ ਸ੍ਰੀ ਸ਼ਸ਼ੀ ਭਗਤ ਜੀ ਨੇ ਸਤਿਸੰਗ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਸੁਰਿੰਦਰ ਬਾਬਾ ਜੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
