Business Khas

Latest news
ਬਾਲ ਵਿਆਹ ਦੇ ਖ਼ਾਤਮੇ ਸਬੰਧੀ ਮੈਰੀਟੋਰੀਅਸ ਸਕੂਲ ਵਿਖੇ ਕਰਵਾਇਆ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਗਊਸ਼ਾਲਾਵਾਂ ਅਤੇ ਬੇਸਹਾਰਾ ਪਸ਼ੂਆਂ ਲਈ 100 ਕਰੋੜ ਰੁਪਏ ਦਾ ਫੰਡ ਜਾਰੀ आनंद मोहन की रिहाई रद्द होने पर रोहिणी की दो टूक, निशाने पर नीतीश कुमार हाथों की उंगलियों से नहीं, आत्मा की गहराई से जपें राम नाम- नवजीत भारद्वाज ਸੀਏਜੀ ਦਿੱਲੀ, ਰੇਲ ਕੋਚ ਫੈਕਟਰੀ ਕਪੂਰਥਲਾ ਅਤੇ ਪੰਜਾਬ ਪੁਲਿਸ ਜਲੰਧਰ ਸੈਮੀਫਾਈਨਲ ਵਿੱਚ ਪਹੁੰਚੀਆਂ ਸਾਧਵੀ ਸੁਸ਼੍ਰੀ ਸ਼੍ਰੇਯਾ ਭਾਰਤੀ ਜੀ ਦੇ ਓਜਸਵੀ ਵਿਚਾਰ ਬਚਪਨ ਮੁਹਿੰਮ ਤਹਿਤ 500 ਤੋਂ ਵੱਧ ਅਧਿਆਪਕਾਂ ਲਈ ਵਿਆਪਕ ਜਾਗਰੂਕਤਾ ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ ਭਾਜਪਾ ਛੋਟੀਆਂ ਖੇਤਰੀ ਪਾਰਟੀਆਂ ਨੂੰ ਖ਼ਤਮ ਕਰ ਦਿੰਦੀ ਹੈ, ਅਕਾਲੀ ਦਲ ਨੂੰ ਵੀ ਨਿਗਲ ਜਾਵੇਗੀ ਭਾਜਪਾ ਪਿਤਾ ਬਣਨ 'ਤੇ ਮਿਲੇਗੀ 15 ਦਿਨਾਂ ਦੀ ਛੁੱਟੀ, ਸੂਬੇ 'ਚ ਪਹਿਲੀ ਵਾਰ ਲਾਗੂ ਕੀਤੀ ਗਈ ਯੋਜਨਾ
You are currently viewing ਬਾਲ ਵਿਆਹ ਦੇ ਖ਼ਾਤਮੇ ਸਬੰਧੀ ਮੈਰੀਟੋਰੀਅਸ ਸਕੂਲ ਵਿਖੇ ਕਰਵਾਇਆ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

ਬਾਲ ਵਿਆਹ ਦੇ ਖ਼ਾਤਮੇ ਸਬੰਧੀ ਮੈਰੀਟੋਰੀਅਸ ਸਕੂਲ ਵਿਖੇ ਕਰਵਾਇਆ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

ਜਲੰਧਰ, ਬਾਲ ਵਿਆਹ, ਅਗੇਤੀ ਅਤੇ ਜਬਰੀ ਵਿਆਹ ਦੇ ਖ਼ਾਤਮੇ ਸਬੰਧੀ ਅੰਤਰਰਾਸ਼ਟਰੀ ਦਿਵਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਜਲੰਧਰ ਵੱਲੋਂ ਮੈਰੀਟੋਰੀਅਸ ਸਕੂਲ, ਜਲੰਧਰ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ੍ਰੀ ਗੁਲਬਹਾਰ ਸਿੰਘ ਤੂਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਵਿਦਿਆਰਥੀਆਂ ਨੂੰ ਬਾਲ ਵਿਆਹ ਵਿਰੁੱਧ ਬਣੇ ਕਾਨੂੰਨਾਂ, ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਬਾਲ ਵਿਆਹ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣ ਲਈ ਜਾਗਰੂਕ ਕਰਨਾ ਸੀ।

ਇਸ ਮੌਕੇ ਵਿਦਿਆਰਥੀਆਂ ਨੂੰ ਬਾਲ ਵਿਆਹ ਵਿਰੁੱਧ ਬਣੇ ਕਾਨੂੰਨਾਂ, ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਬਾਲ ਵਿਆਹ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣ ਲਈ ਜਾਗਰੂਕ ਕਰਨਾ ਸੀ।

ਪ੍ਰੋਗਰਾਮ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (DCPU) ਤੋਂ ਸ੍ਰੀ ਅਜੈ ਭਾਰਤੀ ਨੇ ਚਾਈਲਡ ਹੈਲਪਲਾਈਨ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਸ਼ਕਲ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਬੱਚੇ ਕਿਵੇਂ ਮਦਦ ਪ੍ਰਾਪਤ ਕਰ ਸਕਦੇ ਹਨ ਅਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਪੋਕਸੋ (POCSO) ਐਕਟ ਤਹਿਤ ਬੱਚਿਆਂ ਨੂੰ ਮਿਲਣ ਵਾਲੀ ਕਾਨੂੰਨੀ ਸੁਰੱਖਿਆ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਸ ਮੌਕੇ ਸ੍ਰੀਮਤੀ ਸੰਦੀਪ ਕੌਰ ਨੇ ਵਨ ਸਟਾਪ ਸੈਂਟਰ (OSC), ਜਲੰਧਰ ਦੀ ਭੂਮਿਕਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੇਂਦਰ ਰਾਹੀਂ ਪੀੜਤ ਔਰਤਾਂ ਅਤੇ ਲੋੜਵੰਦਾਂ ਨੂੰ ਡਾਕਟਰੀ ਸਹਾਇਤਾ, ਕਾਊਂਸਲਿੰਗ ਅਤੇ ਕਾਨੂੰਨੀ ਮਦਦ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ, ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਸ਼ੋਸ਼ਣ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਲੋੜ ਪੈਣ ‘ਤੇ ਸਰਕਾਰੀ ਹੈਲਪਲਾਈਨਾਂ ਤੇ ਸੁਰੱਖਿਆ ਸੇਵਾਵਾਂ ਦੀ ਮਦਦ ਲੈਣ।