Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਕਾਰੋਬਾਰੀ ਅਦਾਰਿਆਂ ਉੱਤੇ ਪੰਜਾਬੀ ਦੇ ਬੋਰਡ ਲਾਉਣ ਤੇ ਪੰਜਾਬ ਸਰਕਾਰ ਦੇ ਆਦੇਸ਼ ਦਾ ਸਵਾਗਤ:-ਸਿੱਖ ਤਾਲਮੇਲ ਕਮੇਟੀ

 ਜਲੰਧਰ, (ਸੰਜੇ ਸ਼ਰਮਾ)-ਪੰਜਾਬ ਦੀ ਮਾਨ ਸਰਕਾਰ ਵੱਲੋਂ ਆਪਣੇ-ਆਪਣੇ ਕਾਰੋਬਾਰੀ ਅਦਾਰਿਆਂ ਉੱਤੇ ਪੰਜਾਬੀ ਵਿਚ ਸਾਈਨ ਬੋਰਡ ਲਾਉਣ ਦਾ ਆਦੇਸ਼ ਜਾਰੀ ਕੀਤਾ ਹੈ,21 ਫਰਵਰੀ ਤੱਕ ਹਰ ਕਾਰੋਬਾਰੀ ਨੂੰ ਸਮਾਂ ਦਿੱਤਾ ਗਿਆ ਹੈ। ਸਿੱਖ ਤਾਲਮੇਲ ਕਮੇਟੀ ਨੇ ਇਸ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਅਤੇ ਇਸ ਫੈਸਲੇ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਪਿਆਰ ਕਰਨ ਵਾਲਿਆ ਦੇ ਹੌਂਸਲੇ ਬੁਲੰਦ ਹੋਏ ਹਨ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ,ਵਿੱਕੀ ਸਿੰਘ ਖਾਲਸਾ, ਮਨਦੀਪ ਸਿੰਘ ਬੱਲੂ,ਦਿਲਬਾਗ ਸਿੰਘ ਪ੍ਰੀਤ ਨਗਰ,ਭੁਪਿੰਦਰ ਸਿੰਘ ਬੜਿੰਗ ਤੇ ਆਗਾਜ਼ ਦੇ ਪਰਮਪ੍ਰੀਤ ਸਿੰਘ ਵਿੱਟੀ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕੇ ਪੰਜਾਬ ਤੋਂ ਬਾਹਰ ਹਰ ਸੂਬੇ ਵਿੱਚ ਉਥੋ ਦੀ ਵਰਤੀ ਜਾਣ ਵਾਲੀ ਭਾਸ਼ਾ ਦੇ ਬੋਰਡ ਲੱਗੇ ਹੋਏ ਹਨ। ਪਰ ਪੰਜਾਬ ਵਿੱਚ ਅਜਿਹਾ ਨਹੀਂ ਸੀ,ਪੰਜਾਬੀ ਨਾਲ ਪਿਆਰ ਕਰਨ ਵਾਲੀਆਂ ਅਨੇਕਾਂ ਸਮਾਜਿਕ ਸੰਸਥਾਵਾਂ ਜਿਨ੍ਹਾਂ ਵਿੱਚ ਪੰਜਾਬੀ ਜਾਗਰਤੀ ਮੰਚ,ਸਿੱਖ ਤਾਲਮੇਲ ਕਮੇਟੀ ਤੇ ਹੋਰ ਅਨੇਕਾਂ ਸੰਸਥਾਵਾਂ ਆਪਣੇ ਤੌਰ ਤੇ ਪੰਜਾਬੀ ਦੀ ਚੜ੍ਹਦੀ ਕਲਾ ਲਈ ਊਪਰਾਲੇ ਕਰਦੀਆਂ ਆ ਰਹੀਆਂ ਸਨ, ਪਰ ਪੰਜਾਬ ਸਰਕਾਰ ਦੇ ਅਜਿਹੇ ਉਪਰਾਲੇ ਤੋਂ ਪੰਜਾਬੀ ਨੂੰ ਸਮੁੱਚੇ ਤੌਰ ਤੇ ਬਹੁਤ ਫਾਇਦਾ ਹੋਵੇਗਾ। ਹਰ ਪੰਜਾਬੀ ਨੂੰ ਪੰਜਾਬ ਸਰਕਾਰ ਦੇ ਅਜਿਹੇ ਫੈਸਲਿਆਂ ਦਾ ਪਾਰਟੀ ਪੱਧਰ ਤੋਂ ਉਪਰ ਉਠ ਕੇ ਸਵਾਗਤ ਕਰਨਾ ਚਾਹੀਦਾ ਹੈ, ਹਰ ਪੰਜਾਬੀ ਦੀ ਅਪਣੇ ਆਪਣੇ ਵਪਾਰਕ ਅਦਾਰਿਆਂ ਉਪਰ ਪੰਜਾਬੀ ਵਿਚ ਬੋਰਡ ਲਾਉਣ ਦੀ ਜ਼ਿੰਮੇਵਾਰੀ ਬਣਦੀ ਹੈ। ਸਿੱਖ ਤਾਲਮੇਲ ਕਮੇਟੀ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਤਿਆਰ ਹੈ।ਇਸ ਮੌਕੇ

ਹਰਵਿੰਦਰ ਸਿੰਘ ਚਿਟਕਾਰਾ,ਗੁਰਵਿੰਦਰ ਸਿੰਘ ਸਿੱਧੂ,ਹਰਪ੍ਰੀਤ ਸਿੰਘ ਸੋਨੂੰ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,ਬਾਵਾ ਖਰਬੰਦਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ,ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।